DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਾਕਿਸਤਾਨੀ ਸਿੱਖ ਸ਼ਰਧਾਲੂ ਗੁਰਦੁਆਰਾ ਗੋਬਿੰਦ ਘਾਟ ਪੁੱਜੇ

ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪੁੱਜੇ ਸ਼ਰਧਾਲੂਆਂ ਦਾ ਟਰੱਸਟ ਵੱਲੋਂ ਸਨਮਾਨ

  • fb
  • twitter
  • whatsapp
  • whatsapp
featured-img featured-img
ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਸਨਮਾਨਿਤ ਕਰਦੇ ਹੋਏ ਟਰੱਸਟ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ।
Advertisement

ਪਾਕਿਸਤਾਨ ਵਿੱਚ ਕਈ ਵਾਰ ਰੋਕੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗੁਰਦੁਆਰਾ ਗੋਬਿੰਦ ਘਾਟ ਪੁੱਜ ਗਿਆ। ਉੱਥੇ ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਜਥੇ ਦੇ ਮੁਖੀ ਭੁਪਿੰਦਰ ਸਿੰਘ ਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ ਗਿਆ।

ਹੇਮਕੁੰਟ ਸਾਹਿਬ ਯਾਤਰਾ ਤੇ ਪੁੱਜੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੀ ਗਿਣਤੀ ਲਗਪਗ 40 ਹੈ। ਇਨ੍ਹਾਂ ਵਿੱਚ 15 ਪੁਰਸ਼, 15 ਔਰਤਾਂ ਅਤੇ 10 ਬੱਚੇ ਸ਼ਾਮਲ ਹਨ। ਇਹ ਸਾਰੇ ਸ਼ਾਰਜਾਹ ਪਹਿਲਾਂ ਰਸਤੇ ਦਿੱਲੀ ਪੁੱਜੇ ਸਨ, ਜਿੱਥੋਂ ਅੱਜ ਗੁਰਦੁਆਰਾ ਗੋਬਿੰਦ ਘਾਟ ਪੁੱਜੇ ਹਨ। ਲਗਪਗ 100 ਪਾਕਿਸਤਾਨੀ ਸ਼ਰਧਾਲੂਆਂ ਨੂੰ ਭਾਰਤ ਵਿੱਚ ਗੁਰਦੁਆਰਿਆਂ ਦੇ ਦਰਸ਼ਨਾਂ ਵਾਸਤੇ ਵੀਜ਼ੇ ਦਿੱਤੇ ਗਏ ਸਨ ਪਰ ਇਨ੍ਹਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਅਟਾਰੀ ਵਾਹਗਾ ਸਰਹੱਦ ਰਸਤੇ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਇਨ੍ਹਾਂ ਵੱਲੋਂ ਹਵਾਈ ਮਾਰਗ ਰਾਹੀਂ ਭਾਰਤ ਆਉਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਕੁਝ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਸੀ। ਉਸ ਵੇਲੇ ਇਨ੍ਹਾਂ ਨੂੰ ਮਹੀਨੇ ਦਾ ਵੀਜ਼ਾ ਮਿਲਿਆ ਸੀ। ਲਗਪਗ 100 ਸ਼ਰਧਾਲੂਆਂ ਵਿੱਚੋਂ ਸਿਰਫ 40 ਸ਼ਰਧਾਲੂ ਵੀਰਵਾਰ ਭਾਰਤ ਪੁੱਜੇ ਸਨ। ਪ੍ਰਬੰਧਕੀ ਟਰੱਸਟ ਦੇ ਸੀ ਈ ਓ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੋਬਿੰਦ ਘਾਟ ਵਿੱਚ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਹ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋ ਗਏ ਹਨ। ਇੱਥੋਂ ਉਨ੍ਹਾਂ ਨੂੰ ਪੁਲੀਸ ਸੁਰੱਖਿਆ ਵੀ ਮੁਹੱਈਆ ਕੀਤੀ ਗਈ ਹੈ ਜਿਸ ਦੀ ਨਿਗਰਾਨੀ ਹੇਠ ਉਹ ਗੁਰਦੁਆਰਾ ਗੋਬਿੰਦ ਧਾਮ ਪੁੱਜਣਗੇ ਅਤੇ ਭਲਕੇ ਯਾਤਰਾ ਦੇ ਆਖਰੀ ਦਿਨ 10 ਅਕਤੂਬਰ ਨੂੰ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ।

Advertisement

Advertisement
Advertisement
×