ਸ੍ਰੀਨਗਰ, 23 ਅਪਰੈਲ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਪਾਕਿਸਤਾਨੀ ਦਹਿਸ਼ਤਗਰਦ ਸਮੇਤ ਦੋ ਦਹਿਸ਼ਤਗਰਦ ਮਾਰੇ ਗਏ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਮਿਰਹਾਮਾ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਛਿਪੇ ਹੋਣ ਦੀ ਜਾਣਕਾਰੀ ਮਿਲੀ , ਜਿਸ ਮਗਰੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਆਰੰਭੀ ਗਈ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜੋ ਮੁਕਾਬਲੇ ਵਿੱਚ ਤਬਦੀਲ ਹੋ ਗਈ ਤੇ ਦੋ ਦਹਿਸ਼ਤਗਰਦ ਮਾਰੇ ਗਏ। ਕਸ਼ਮੀਰ ਪੁਲੀਸ ਦੇ ਆਈਜੀ ਵਿਜੈ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਿੱਚ ਮਾਰਿਆ ਗਿਆ ਇਕ ਦਹਿਸ਼ਤਗਰਦ ਪਾਕਿਸਤਾਨੀ ਨਾਗਰਿਕ ਸੀ ਤੇ ਅਤਿਵਾਦੀ ਸੰਗਠਨ ਜੈਸ਼ ਏ ਮੁਹਿੰਮ ਦਾ ਮੈਂਬਰ ਸੀ। -ਏਜੰਸੀ