ਪੱਤਰ ਪ੍ਰੇਰਕ
ਚੰਡੀਗੜ੍ਹ, 27 ਜੁਲਾਈ
ਪੰਜਾਬ ਦੀਆਂ ਸਮੂਹ ਪੱਲੇਦਾਰ ਜਥੇਬੰਦੀਆਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਕੇਵਲ ਸਿੰਘ ਦੀ ਅਗਵਾਈ ਹੇਠ ਮੱਖ ਮੰਤਰੀ ਪੰਜਾਬ ਦੇ ਨਾਂ ਡਾਇਰੈਕਟਰ ਫੂਡ ਅਤੇ ਸਪਲਾਈ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ। ਪੰਜਾਬ ਮਜ਼ਦੂਰਾਂ ਦੇ ਆਗੂ ਖੁਸ਼ੀ ਮੁਹੰਮਦ ਮਾਲੇਰਕੋਟਲਾ, ਸਾਬਕਾ ਸੰਸਦ ਮੈਂਬਰ ਕੇਵਲ ਸਿੰਘ ਮੋਗਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕੁਝ ਏਜੰਸੀਆਂ ਵਿੱਚ ਹਜ਼ਾਰਾਂ ਦੇ ਕਰੀਬ ਵਰਕਰ ਕਣਕ, ਚੌਲ ਅਤੇ ਜੀਰੀ ਦੀ ਲੋਡਿੰਗ ਅਨਲੋਡਿੰਗ ਅਤੇ ਸਟੈਕਿੰਗ ਦਾ ਕੰਮ ਕਰਦੇ ਆ ਰਹੇ ਹਨ। ਪੱਲੇਦਾਰ ਮਜ਼ਦੂਰਾਂ ਦਾ ਠੇਕੇਦਾਰੀ ਮਾਫ਼ੀਆ ਵੱਲੋਂ ਪੂਰੇ ਸੂਬੇ ਵਿਚ ਲੰਬੇ ਸਮੇਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ 27 ਅਗਸਤ ਤੱਕ ਮੁਸ਼ਕਿਲਾਂ ਦਾ ਹੱਲ ਨਹੀਂ ਹੁੰਦਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।