ਚੰਡੀਗੜ੍ਹ: ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਨੂੰ ਜਾਰੀ ਰੱਖਦਿਆਂ 14, 15 ਅਤੇ 16 ਅਗਸਤ ਨੂੰ ਹੜਤਾਲ ਕਰਕੇ ਗੁਲਾਮੀ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ 9 ਅਗਸਤ ਨੂੰ ਸੂਬਾ ਪੱਧਰੀ ਨੈਸ਼ਨਲ ਹਾਈਵੇਅ ਜਾਮ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ। ਇਸ ਮਗਰੋਂ ਜਾਮ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਅੱਜ ਪ੍ਰਮੁੱਖ ਸਕੱਤਰ ਨੂੰ ਕਰੋਨਾ ਹੋ ਜਾਣ ਦਾ ਤਰਕ ਦੇ ਕੇ ਮੀਟਿੰਗ ਟਾਲ ਦਿੱਤੀ ਗਈ ਪ੍ਰੰਤੂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ। -ਪੱਤਰ ਪ੍ਰੇਰਕ