ਪੰਚਾਇਤ ਚੋਣਾਂ: ਰਾਖਵਾਂਕਰਨ ਸੂਚੀਆਂ ਬੀਡੀਪੀਓ ਦਫ਼ਤਰਾਂ ਤੇ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ
ਪਟਿਆਲਾ ਦੀ ਡੀਸੀ ਡਾ. ਪ੍ਰੀਤੀ ਯਾਦਵ ਨੇ ਦਿੱਤੀ ਜਾਣਕਾਰੀ
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 27 ਸਤੰਬਰ
Advertisement
Panchayat Elections Punjab: ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਵਿਚੋਂ 313 ਸੀਟਾਂ ਐਸਸੀ ਉਮੀਦਵਾਰਾਂ ਲਈ ਰਿਜ਼ਰਵ ਹਨ। ਉਨ੍ਹਾਂ ਦੱਸਿਆ ਕਿ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀਡੀਪੀਓ ਦਫ਼ਤਰਾਂ ਕੋਲ ਉਪਲਬਧ ਹਨ ਅਤੇ ਇਹ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.patiala.nic.in ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।
Advertisement
ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਡੀਡੀਪੀਓ ਦਫ਼ਤਰ ਜ਼ਿਲ੍ਹਾ, ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ।
Advertisement
×