ਧਨੌਲਾ: ਪਿੰਡ ਪੰਧੇਰ ਦੇ ਨੌਜਵਾਨ ਅਮਨਦੀਪ ਸਿੰਘ (30) ਦੀ ਦੁਬਈ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪਿੰਡ ਦੇ ਸਰਪੰਚ ਹਰਮੀਤ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਕਰੀਬ ਦੋ ਸਾਲ ਪਹਿਲਾਂ ਦੁਬਈ ਗਿਆ ਸੀ, ਜਿੱਥੇ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਅਮਨਦੀਪ ਨੂੰ ਕਮਾਈ ਕਰਨ ਲਈ ਦੁਬਈ ਭੇਜਿਆ ਗਿਆ ਸੀ। ਅਮਨਦੀਪ ਦੇ ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਦੀ ਮਦਦ ਲਈ ਮੰਗ ਕੀਤੀ ਹੈ। -ਪੱਤਰ ਪ੍ਰੇਰਕ