DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜੋਖਰਾ ਸਾਹਿਬ ਘਟਨਾ: 25 ਅਗਸਤ ਦਾ ਇਕੱਠ ਟਲਿਆ

ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਹਰਿਆਣਾ ਕਮੇਟੀ ਤੇ ਸਿੱਖ ਆਗੂਆਂ ਨੇ ਕੀਤਾ ਫੈ਼ਸਲਾ

  • fb
  • twitter
  • whatsapp
  • whatsapp
featured-img featured-img
ਪੰਜੋਖਰਾ ਸਾਹਿਬ ਘਟਨਾ ਸਬੰਧੀ ਮੀਟਿੰਗ ਮਗਰੋਂ ਸਿੱਖ ਭਾਈਚਾਰੇ ਦੇ ਆਗੂ।
Advertisement

ਪੰਜੋਖਰਾ ਸਾਹਿਬ ਗੁਰਦੁਆਰੇ ਨੇੜੇ ਘਟਨਾਵਾਂ ਅਤੇ ਇਸ ਤੋਂ ਬਾਅਦ ਹੋਏ ਟਕਰਾਅ ਕਾਰਨ ਪੈਦਾ ਹੋਏ ਤਣਾਅ ਦਰਮਿਆਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ ਐੱਸ ਜੀ ਐੱਮ ਸੀ) ਅਤੇ ਸਿੱਖ ਆਗੂਆਂ ਨੇ 25 ਅਗਸਤ ਨੂੰ ਅੰਬਾਲਾ ਵਿੱਚ ਹੋਣ ਵਾਲੇ ਇਕੱਠ ਨੂੰ ਟਾਲ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ ਮੀਟਿੰਗ ਤੋਂ ਬਾਅਦ ਸਹਿਮਤੀ ਬਣਨ ਉਪਰੰਤ ਲਿਆ ਗਿਆ।

ਪੰਜੋਖਰਾ ਸਾਹਿਬ ਗੁਰਦੁਆਰੇ ਨੇੜੇ ਘਟਨਾਵਾਂ ਤੋਂ ਬਾਅਦ ਸਿੱਖਾਂ ਵੱਲੋਂ ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਮੁਖੀ ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 13 ਅਗਸਤ ਨੂੰ ਕੌਮੀ ਮੁੱਖ ਮਾਰਗ-44 ਨੂੰ ਕਰੀਬ ਛੇ ਘੰਟਿਆਂ ਲਈ ਜਾਮ ਕੀਤਾ ਗਿਆ ਸੀ।

Advertisement

ਹਾਈਵੇਅ ਖਾਲੀ ਕਰਵਾਉਣ ਦੌਰਾਨ ਪੁਲੀਸ ਵੱਲੋਂ ਬਲ ਦੀ ਵਰਤੋਂ ਕੀਤੀ ਗਈ, ਜਿਸ ਵਿੱਚ ਸਿੱਖਾਂ ਦੇ ਕਈ ਮੈਂਬਰਾਂ ਸਮੇਤ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ। ਇਸ ਤੋਂ ਬਾਅਦ ਸਿੱਖ ਆਗੂਆਂ ਵੱਲੋਂ ਅਗਲੀ ਰਣਨੀਤੀ ਤੈਅ ਕਰਨ ਲਈ ਮੰਜੀ ਸਾਹਿਬ ਗੁਰਦੁਆਰੇ ਵਿੱਚ ਇਕੱਠ ਸੱਦਿਆ ਗਿਆ ਸੀ।

Advertisement

ਇਸੇ ਦੌਰਾਨ ਗੁਰਸਿਮਰਨ ਸਿੰਘ ਮੰਡ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਮਾਮਲੇ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਹੋ ਗਈਆਂ ਸਨ। ਸਿੱਖ ਆਗੂਆਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ 25 ਅਗਸਤ ਦੇ ਪ੍ਰਸਤਾਵਿਤ ਇਕੱਠ ਨੂੰ ਟਾਲਣ ਦਾ ਫੈਸਲਾ ਲੈ ਲਿਆ ਗਿਆ ਹੈ।

Advertisement
×