ਪੰਨੂ ਤੇ ਐੱਸਐੱਸਪੀ ਵੱਲੋਂ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 21 ਜੂਨ
ਇੱਥੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਵਰੁਣ ਸ਼ਰਮਾ, ਯੁੱਧ ਨਸ਼ਿਆਂ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੁਆਰਡੀਨੇਟਰ ਜਗਦੀਪ ਸਿੰਘ ਜੱਗਾ ਤੇ ਏਡੀਸੀ ਇਸ਼ਾ ਸਿੰਗਲ ਵੀ ਮੌਜੂਦ ਸਨ। ਦੌਰੇ ਦੌਰਾਨ ਬਲਤੇਜ ਪੰਨੂ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਡਾਕਟਰਾਂ ਕੋਲੋਂ ਫੀਡਬੈਕ ਪ੍ਰਾਪਤ ਕੀਤੀ ਤੇ ਨਸ਼ਾ ਛੱਡਣ ਵਾਲਿਆਂ ਲਈ ਇਲਾਜ ਤੋਂ ਬਾਅਦ ਹੋਰ ਵਧੀਆ ਮੁੜ ਵਸੇਬੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ’ਤੇ ਚਰਚਾ ਕੀਤੀ ਗਈ।
ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ ਸਰਕਾਰ ਵੱਲੋਂ ਮਾਈਕਰੋ ਪਲਾਨਿੰਗ ਕੀਤੀ ਗਈ ਹੈ, ਜਿਸ ਤਹਿਤ ਇਲਾਜ ਦੌਰਾਨ ਹੀ ਇਨ੍ਹਾਂ ਵਿਅਕਤੀਆਂ ਨੂੰ ਆਈਟੀਆਈ ਦੇ ਇੰਸਟਰੱਕਟਰਾਂ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਇਆ ਜਾਂਦਾ ਹੈ। ਇਸ ਮੌਕੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਯਾਦਵਿੰਦਰ ਗੋਲਡੀ ਵੀ ਮੌਜੂਦ ਸਨ।