ਅੰਮ੍ਰਿਤਸਰ: ਜਥੇਬੰਦੀ ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਗਈ ਹੈ, ਜਿਸ ਵਿੱਚ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਗੁਰਮਤੇ ਦੀ ਵਿਧੀ ਨੂੰ ਪੰਥਕ ਨਿਜ਼ਾਮ ਮੁਤਾਬਕ ਸੁਰਜੀਤ ਕਰਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਦੱਸਿਆ ਕਿ ਇਕੱਠ ਵਿਚ ਵਿਸ਼ਵ ਭਰ ਤੋਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। -ਟਨਸ