DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਯਤਨਸ਼ੀਲ: ਗੜਗੱਜ

ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਰਾਰ

  • fb
  • twitter
  • whatsapp
  • whatsapp
featured-img featured-img
ਅਰਦਾਸ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਹੋਰ ਪੰਥਕ ਆਗੂ|
Advertisement

ਰਵੇਲ ਸਿੰਘ ਭਿੰਡਰ/ਮਾਨਵਜੋਤ ਭਿੰਡਰ

, 29 ਅਗਸਤ

Advertisement

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ| ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ| ਇਹ ਚਿੰਤਾ ਭਰਿਆ ਪ੍ਰਗਟਾਵਾ ਜਥੇਦਾਰ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਤੇ ਛੇਵੀਂ ਕਰਹਾਲੀ ਸਾਹਿਬ ‘ਪਟਿਆਲਾ’ ਵਿੱਚ ਕਰਵਾਏ ਗਏ ਮੁੱਖ ਅਰਦਾਸ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ|

Advertisement

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਅਰਦਾਸ ਸਮਾਗਮ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਚੇਤਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਨਾਲ ਤੁਲਨਾ ਨਹੀਂ ਕਰਦੀ, ਸਗੋਂ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਭ ਲਈ ਇਕ ਹੈ, ਤਾਂ ਉਸ ਦੀ ਵਰਤੋਂ ਵੀ ਇੱਕੋ ਜਿਹੀ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸੇ ਦੇਸ਼ ਵਿਚ ਘਿਨੌਣੇ ਅਪਰਾਧਾਂ ’ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਸਾਲ ਵਿੱਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਹਮੇਸ਼ਾ ਵਿਤਕਰਾ ਹੀ ਹੋਇਆ ਹੈ| ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬੀਮਾਰ ਮਾਤਾ ਨਾਲ ਮਿਲਣ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ| ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ|

ਇਸ ਮੌਕੇ ਸ਼੍ੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਕਰਤਾਰਪੁਰ, ਜਗਮੀਤ ਸਿੰਘ ਹਰਿਆਊ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਪੀ ਏ ਸੀ ਮੈਂਬਰ ਗੁਰਧਿਆਨ ਸਿੰਘ ਭਾਨਰੀ, ਰਣਧੀਰ ਸਿੰਘ ਰੱਖੜਾ, ਕੁਲਦੀਪ ਸਿੰਘ ਹਰਪਾਲਪੁਰ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸੁਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ|

Advertisement
×