ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਅਕਤੂਬਰ
ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇਣ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰੋਸ ਮਾਰਚਾਂ ਦੀ ਲੜੀ ਵਿੱਚ 7 ਅਕਤੂਬਰ ਨੂੰ ਪੰਥਕ ਰੋਸ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਅਰੰਭ ਹੋਣਗੇ, ਜੋ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣਗੇ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਕੀਤੇ ਗਏ ਫੈਸਲੇ ਅਨੁਸਾਰ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕਿਆਂ ਤੋਂ ਸੰਗਤ ਨੂੰ ਸੁਚੇਤ ਕਰਵਾਉਣ ਲਈ ਇਹ ਪੰਥਕ ਰੋਸ ਮਾਰਚ ਕੀਤੇ ਜਾ ਰਹੇ ਹਨ।