ਗੁਰਦੀਪ ਸਿੰਘ ਟੱਕਰ
ਮਾਛੀਵਾੜਾ ਸਾਹਿਬ, 13 ਮਈ
ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਸ੍ਰੀ ਢਿੱਲੋਂ ਦਾ ਅਕਾਲੀ ਦਲ ਵਲੋਂ ਉਮੀਦਵਾਰ ਦਾ ਐਲਾਨ ਹਲਕਾ ਸਮਰਾਲਾ ਦੀ ਸਿਆਸਤ ’ਚ ਵੱਡਾ ਧਮਾਕਾ ਹੈ ਕਿਉਂਕਿ ਇਥੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੂੰ ਵੀ ਪ੍ਰਮੁੱਖ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਸੀ।