DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਹੁਤ ਦੇਰ ਕਰ ਦੀ ਹਜ਼ੂਰ ਆਤੇ-ਆਤੇ:ਇਨਸਾਫ਼ ਮੰਗਦੇ ਮਾਪਿਆਂ ਨੇ ਡੀਸੀ ਦੀ ‘ਆਰਤੀ’ ਉਤਾਰੀ

ਚੇਤਨ ਸਿੰਘ ਜੌੜਾਮਾਜਰਾ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ; ਵਿਧਾਇਕ ਨੇ ਮੰਗੀ ਮੁਆਫ਼ੀ
  • fb
  • twitter
  • whatsapp
  • whatsapp
featured-img featured-img
ਪਟਿਆਲਾ ਦੇ ਡੀਸੀ ਦੀ ‘ਆਰਤੀ’ ਉਤਾਰਦੇ ਹੋਏ ਪੀੜਤ ਮਾਪੇ।
Advertisement

ਅਸ਼ਵਨੀ ਗਰਗ/ਸੁਭਾਸ਼ ਚੰਦਰ

ਸਮਾਣਾ, 6 ਜੂਨ

Advertisement

ਸੜਕ ਹਾਦਸੇ ਵਿੱਚ ਸੱਤ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਮਹੀਨੇ ਤੋਂ ਇਨਸਾਫ਼ ਮੰਗਦੇ ਮਾਪਿਆਂ ਤੇ ਸ਼ਹਿਰ ਵਾਸੀਆਂ ਨੇ ਅੱਜ ਉਨ੍ਹਾਂ ਨੂੰ ਮਿਲਣ ਪਹੁੰਚੀ ਪਟਿਆਲਾ ਦੀ ਡਿਪਟੀ ਕਮਿਸ਼ਨਰ ਦਾ ਰੋਸ ਵਜੋਂ ਫੁੱਲਾਂ ਦਾ ਹਾਰ ਪਾ ਕੇ ਅਤੇ ‘ਆਰਤੀ’ ਉਤਾਰ ਕੇ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਾਹਨਤਾਂ ਪਾਈਆਂ। ਪੀੜਤ ਮਾਪਿਆਂ ਨੇ ਸ਼ਨਿਚਰਵਾਰ ਤੋਂ ਸਮਾਣਾ-ਪਟਿਆਲਾ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਲਗਪਗ ਮਹੀਨੇ ਬਾਅਦ ਪੀੜਤ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਵੀ ਖ਼ਰੀਆਂ-ਖਰੀਆਂ ਸੁਣਾਈਆਂ ਅਤੇ ਜੌੜਾਮਾਜਰਾ ਨੂੰ ਮਾਪਿਆਂ ਤੇ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਪਈ। ਇਨਸਾਫ਼ ਲੈਣ ਲਈ ਮਾਪੇ ਤੇ ਸ਼ਹਿਰ ਵਾਸੀ ਪਿਛਲੇ ਕਰੀਬ 15 ਦਿਨਾਂ ਤੋਂ ਧਰਨੇ ’ਤੇ ਬੈਠੇ ਹਨ। ਹਾਦਸੇ ਦੇ ਮਹੀਨੇ ਬਾਅਦ ਵੀ ਦੋਸ਼ੀਆਂ ਨੂੁੰ ਫੜਿਆ ਨਹੀਂ ਗਿਆ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਸ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਜਾਂ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ। ਪੁਲੀਸ ਨੇ ਹਾਦਸੇ ਦੇ ਮੁਲਜ਼ਮ ਟਿੱਪਰ ਮਾਲਕ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ। ਅੱਕ ਕੇ ਮਾਪਿਆਂ ਤੇ ਸ਼ਹਿਰ ਵਾਸੀਆਂ ਨੇ ਸ਼ਨਿਚਰਵਾਰ ਤੋਂ ਸਮਾਣਾ-ਪਟਿਆਲਾ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਡੀਸੀ ਪਟਿਆਲਾ ਪ੍ਰੀਤੀ ਯਾਦਵ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਇੰਨੇ ਵੱਡੇ ਦੁਖਾਂਤ ਦੇ ਬਾਵਜੂਦ ਮਾਪਿਆਂ ਨਾਲ ਦੁੱਖ ਸਾਂਝਾ ਨਾ ਕਰਨ ਆਉਣ ਕਾਰਨ ਲਾਹਨਤਾਂ ਪਾਈਆਂ। ਉਨ੍ਹਾਂ ਦੋਸ਼ ਲਗਾਇਆ ਕਿ ਪੁਲੀਸ ਸਿਆਸੀ ਦਬਾਅ ਕਾਰਨ ਟਿੱਪਰ ਮਾਲਕ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਹਾਲਾਂਕਿ, ਵਿਧਾਇਕ ਨੇ ਮਾਤਾ ਦੇ ਮੰਦਰ ਵੱਲ ਹੱਥ ਕਰ ਕੇ ਭਰੋਸਾ ਦਿਵਾਉਣ ਦਾ ਯਤਨ ਕੀਤਾ ਕਿ ਨਾ ਤਾਂ ਇਹ ਟਿੱਪਰ ਉਨ੍ਹਾਂ ਦੇ ਹਨ ਅਤੇ ਨਾ ਹੀ ਟਿੱਪਰ ਮਾਲਕ ਰਣਧੀਰ ਸਿੰਘ ਨਾਲ ਉਨ੍ਹਾਂ ਦਾ ਕੋਈ ਸਬੰਧ ਹੈ। ਉਨ੍ਹਾਂ ਮਾਪਿਆਂ ਕੋਲ ਮਹੀਨੇ ਬਾਅਦ ਆਉਣ ਲਈ ਵੀ ਮੁਆਫ਼ੀ ਮੰਗੀ।

ਉਧਰ, ਪੀੜਤ ਪਰਿਵਾਰਾਂ ਨੇ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰ ਹੋਣ ’ਤੇ ਹੀ ਧਰਨਾ ਮੁਲਤਵੀ ਕੀਤਾ ਜਾਵੇਗਾ। ਇਸ ਮੌਕੇ ਸੰਘਰਸ਼ ਕਮੇਟੀ ਵੀ ਬਣਾਈ ਗਈ।

ਮਾਮਲੇ ਵਿੱਚ ਜ਼ਿਆਦਾਤਰ ਮੁਲਜ਼ਮ ਗ੍ਰਿਫ਼ਤਾਰ: ਏਡੀਸੀ

ਸਮਾਣਾ: ਏਡੀਸੀ ਈਸ਼ਾ ਸਿੰਘਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਜਾਣਨ ਲਈ ਆਏ ਹਨ। ਪੀੜਤ ਪਰਿਵਾਰਾਂ ਨੇ ਟਿੱਪਰ ਮਾਲਕ ਰਣਧੀਰ ਸਿੰਘ ਨੂੰ ਫੌਰੀ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਦੀ ਜਾਂਚ ਸੀਨੀਅਰ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਮੰਗਾਂ ਪੰਜਾਬ ਸਰਕਾਰ ਨੂੰ ਭੇਜ ਕੇ ਹੱਲ ਕਰਨ ਦੀ ਸ਼ਿਫਾਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿ ਸੜਕ ਹਾਦਸੇ ਦੇ ਮਾਮਲੇ ਵਿੱਚ ਜ਼ਿਆਦਾਤਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਐੱਸਡੀਐਮ ਦਫ਼ਤਰ ’ਚ ਪੀੜਤ ਮਾਪਿਆਂ ਨਾਲ ਗੱਲਬਾਤ ਕਰਦਿਆਂ 7 ਜੂਨ ਨੂੰ ਧਰਨਾ ਨਾ ਲਾਉਣ ਦੀ ਅਪੀਲ ਕੀਤੀ।

Advertisement
×