ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਗਟ ਸਿੰਘ ਤੇ ਕਿੱਕੀ ਢਿੱਲੋਂ ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਜ਼ਿਮਨੀ ਚੋਣ ’ਚ ਕਾਂਗਰਸ ਦੀ ਹਾਰ ਮਗਰੋਂ ਚੁੱਕਿਆ ਕਦਮ
Advertisement

ਹਤਿੰਦਰ ਮਹਿਤਾ

ਜਲੰਧਰ, 25 ਜੂਨ

Advertisement

ਹਲਕਾ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਲੁਧਿਆਣਾ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਵਾਂ ਆਗੂਆਂ ਨੇ ਆਪਣਾ ਅਸਤੀਫ਼ਾ ਕਾਂਗਰਸ ਹਾਈਕਮਾਨ ਨੂੰ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿੱਕੀ ਢਿੱਲੋਂ ਇਸ ਸਮੇਂ ਆਸਟਰੇਲੀਆ ਤੇ ਪਰਗਟ ਸਿੰਘ ਜਲੰਧਰ ਵਿੱਚ ਹਨ। ਉਨ੍ਹਾਂ ਨੇ ਮੰਗਲਵਾਰ ਰਾਤ ਨੂੰ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅਤੇ ਪੰਜਾਬ ਦੇ ਜਨਰਲ ਸਕੱਤਰ ਇੰਚਾਰਜ ਭੁਪੇਸ਼ ਬਘੇਲ ਨੂੰ ਆਪਣੇ ਅਸਤੀਫ਼ੇ ਭੇਜ ਦਿੱਤੇ। 2022 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪਾਰਟੀ ਆਗੂ ਖੁੱਲ੍ਹ ਕੇ ਇੱਕ ਦੂਜੇ ਦੇ ਵਿਰੁੱਧ ਖੜ੍ਹੇ ਨਜ਼ਰ ਆ ਰਹੇ ਹਨ। ਸੂਤਰਾਂ ਅਨੁਸਾਰ ਵਿਧਾਇਕ ਪਰਗਟ ਸਿੰਘ ਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਹ ਅਸਤੀਫ਼ਾ ਲੁਧਿਆਣਾ ਚੋਣਾਂ ਵਿੱਚ ਹੋਈ ਹਾਰ ਦੇ ਮੱਦੇਨਜ਼ਰ ਆਸ਼ੂ ਦੇ ਹੱਕ ਵਿੱਚ ਦਿੱਤਾ ਹੈ। ਇਸ ਤੋਂ ਪਹਿਲਾਂ ਚੋਣ ਹਾਰਨ ਤੋਂ ਤੁਰੰਤ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦੌਰਾਨ ਆਸ਼ੂ ਨੇ ਸਿਮਰਜੀਤ ਸਿੰਘ ਬੈਂਸ ਅਤੇ ਰਾਜਾ ਵੜਿੰਗ ’ਤੇ ਟਿੱਪਣੀ ਵੀ ਕੀਤੀ ਸੀ।

Advertisement
Show comments