ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਸਤੰਬਰ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦਾ ਅਸਤੀਫ਼ਾ ਵਾਪਸ ਕਰਵਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ਉੱਤੇ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਇਥੇ ਹੀ ਮੌਜੂਦ ਹਨ ਜੋ ਮੰਤਰੀ ਪਦ ਤੋਂ ਅਸਤੀਫਾ ਵੀ ਦੇ ਚੁੱਕੇ ਹਨ। ਇਸ ਤੋਂ ਇਲਾਵਾ ਇਥੇ ਮੌਜੂਦ ਆਗੂਆਂ ਵਿੱਚੋਂ ਵਿਧਾਇਕ ਇੰਦਰਬੀਰ ਬੁਲਾਰੀਆ, ਸੁਖਵਿੰਦਰ ਸਿੰਘ ਡੈਨੀ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।