DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pargat Singh ਤੇ Sachin Pilot ਦਰਬਾਰ ਸਾਹਿਬ ਨਤਮਸਤਕ

ਨਵੀਂ ਪਾਰੀ ਲਈ ਆਸ਼ੀਰਵਾਦ ਲਿਆ; ਕਾਂਗਰਸ ਪੰਜਾਬ ’ਚ ਸਰਕਾਰ ਬਣਾਏਗੀ: ਪਾਇਲਟ

  • fb
  • twitter
  • whatsapp
  • whatsapp
featured-img featured-img
ਕਾਂਗਰਸ ਆਗੂ ਪਰਗਟ ਸਿੰਘ ਅਤੇ ਸਚਿਨ ਪਾਇਲਟ ਸ੍ਰੀ ਦਰਬਾਰ ਸਾਹਿਮ ਨਤਮਸਤਕ ਹੁੰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਅੱਜ ਇਥੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨਾ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਅਸ਼ੀਰਵਾਦ ਲਿਆ। ਉਹ ਇਸ ਤੋਂ ਇਲਾਵਾ ਹੋਰ ਧਰਮ ਅਸਥਾਨਾਂ ਤੇ ਵੀ ਨਤਮਸਤਕ ਹੋਣ ਵਾਸਤੇ ਗਏ। ਇਸ ਦੌਰਾਨ ਕਾਂਗਰਸ ਦੀ ਵਧੇਰੇ ਲੀਡਰਸ਼ਿਪ ਉਨ੍ਹਾਂ ਦੇ ਨਾਲ ਦਿਖਾਈ ਦਿੱਤੀ ਜਿਨ੍ਹਾਂ ਨੇ ਨਵੀਂ ਲੀਡਰਸ਼ਿਪ ਨਾਲ ਇੱਕਜੁੱਟਤਾ ਦਾ ਸੰਕੇਤ ਦਿੱਤਾ।

ਇਸ ਮੌਕੇ ਖਾਸ ਗੱਲ ਇਹ ਰਹੀ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਏਅਰਪੋਰਟ ਤੋਂ ਖੁਦ ਗੱਡੀ ਚਲਾ ਕੇ ਪੂਰੇ ਦੌਰੇ ਦੌਰਾਨ ਉਨ੍ਹਾਂ (ਪਰਗਟ ਸਿੰਘ) ਦੇ ਨਾਲ ਰਹੇ। ਇਸ ਫੇਰੀ ਦਾ ਮੁੱਖ ਮਕਸਦ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਇੱਕਜੁੱਟਤਾ ਦਾ ਸੁਨੇਹਾ ਦੇਣਾ ਸੀ। ਇਸ ਮੌਕੇ ਵੱਖ-ਵੱਖ ਹਲਕਿਆਂ ਤੋਂ ਕਈ ਸੀਨੀਅਰ ਆਗੂ, ਮੌਜੂਦਾ ਤੇ ਸਾਬਕਾ ਵਿਧਾਇਕ, ਸਾਬਕਾ ਮੰਤਰੀ ਅਤੇ ਪਾਰਟੀ ਵਰਕਰ ਉਨ੍ਹਾਂ ਦੇ ਨਾਲ ਸਨ ਪਰ ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇਸ ਮੌਕੇ ਗੈਰ-ਹਾਜ਼ਰ ਰਹੇ, ਜਿਨ੍ਹਾਂ ਬਾਰੇ ਪਤਾ ਲੱਗਾ ਕਿ ਉਹ ਉਹ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਸਨ। ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਪਰਗਟ ਸਿੰਘ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਪਹੁੰਚੇ ਸਨ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਹਵਾਈ ਅੱਡੇ ’ਤੇ ਉਨ੍ਹਾਂ ਦਾ ਢੋਲ ਢਮੱਕੇ ਨਾਲ ਸਵਾਗਤ ਕੀਤਾ ਗਿਆ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਪਰਗਟ ਸਿੰਘ ਨੇ ਹਰਿਮੰਦਰ ਸਾਹਿਬ ਵਿਖੇ ਕੋਈ ਵੀ ਸਿਆਸੀ ਗੱਲ ਕਰਨ ਤੋਂ ਗੁਰੇਜ਼ ਕੀਤਾ ਅਤੇ ਆਖਿਆ ਕਿ ਉਹ ਇੱਕ ਦੋ ਦਿਨਾਂ ਬਾਅਦ ਖੁੱਲ੍ਹ ਕੇ ਸਿਆਸੀ ਗੱਲਾਂ ਕਰਨਗੇ। ਉਨ੍ਹਾਂ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਤੇ ਸੇਂਟ ਪਾਲ ਚਰਚ ਅਤੇ ਇਤਿਹਾਸਿਕ ਰਾਮ ਤੀਰਥ ਮੰਦਰ ਵਿਖੇ ਵੀ ਗਏ।

Advertisement

ਇਸੇ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੀ ਮਸ਼ਹੂਰ ਗਿਆਨੀ ਟੀ ਸਟਾਲ ’ਤੇ ਚਾਹ ਦੀਆਂ ਚੁਸਕੀਆਂ ਵੀ ਲਈਆਂ। ਇਸ ਮੌਕੇ ਸਚਿਨ ਪਾਇਲਟ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਾਲ ਪੰਜਾਬ ਅਤੇ ਨੌਜਵਾਨ ਪੀੜ੍ਹੀ ਲਈ ਬਿਹਤਰ ਭਵਿੱਖ ਲੈ ਕੇ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਇੱਕਜੁੱਟ ਹੋ ਕੇ ਲੜੇਗੀ ਅਤੇ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ ਸਣੇ ਵੱਡੀ ਗਿਣਤੀ ਵਿੱਚ ਸਾਬਕਾ ਤੇ ਮੌਜੂਦਾ ਵਿਧਾਇਕ, ਸਾਬਕਾ ਮੰਤਰੀ, ਕਾਂਗਰਸੀ ਆਗੂ ਤੇ ਵਰਕਰ ਤੇ ਸਮਰਥਕ ਹਾਜ਼ਰ ਸਨ।

Advertisement

Advertisement
×