ਕਿਸਾਨਾਂ ਦੇ ਮੁੱਦੇ ’ਤੇ ਪਰਗਟ ਸਿੰਘ ਨੇ ਸਰਕਾਰਾਂ ਘੇਰੀਆਂ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੌਰਾਨ ਦਰਪੇਸ਼ ਮੁਸ਼ਕਲਾਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਆਪਣੀ ਹੜ੍ਹਾਂ ਨਾਲ ਨੁਕਸਾਨੀ ਝੋਨੇ ਦੀ...
Advertisement
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੌਰਾਨ ਦਰਪੇਸ਼ ਮੁਸ਼ਕਲਾਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਆਪਣੀ ਹੜ੍ਹਾਂ ਨਾਲ ਨੁਕਸਾਨੀ ਝੋਨੇ ਦੀ ਫ਼ਸਲ ਐੱਮ ਐੱਸ ਪੀ ਤੋਂ 50 ਤੋਂ 500 ਰੁਪਏ ਪ੍ਰਤੀ ਕੁਇੰਟਲ ਤੱਕ ਘੱਟ ਭਾਅ ’ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੇਂਦਰੀ ਟੀਮਾਂ ਨੇ ਹਾਲੇ ਤੱਕ ਫ਼ਸਲਾਂ ਦੇ ਨੁਕਸਾਨ ਬਾਰੇ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਅਤੇ ਪੰਜਾਬ ਸਰਕਾਰ ਵੀ ਮੁਆਵਜ਼ਾ ਦੇਣ ਵਿੱਚ ਦੇਰ ਕਰ ਰਹੀ ਹੈ। ਦੋਵੇਂ ਸਰਕਾਰਾਂ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਇੱਕ-ਦੂਜੇ ’ਤੇ ਦੂਸ਼ਣਬਾਜ਼ੀ ਕਰਕੇ ਸਮਾਂ ਲੰਘਾ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰਾਂ ਨੇ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਕਾਂਗਰਸ ਉਨ੍ਹਾਂ ਖ਼ਿਲਾਫ਼ ਸੰਘਰਸ਼ ਵਿੱਢੇਗੀ।
Advertisement
Advertisement
