DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਲਕੇ ਦਰਬਾਰ ਸਾਹਿਬ ਮੱਥਾ ਟੇਕਣਗੇ ਪਰਗਟ ਸਿੰਘ

11 ਨੂੰ ਪੰਜਾਬ ਕਾਂਗਰਸ ਭਵਨ ’ਚ ਹੋਵੇਗਾ ਤਾਜਪੋਸ਼ੀ ਸਮਾਗਮ

  • fb
  • twitter
  • whatsapp
  • whatsapp
Advertisement

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਅੱਜ ਦਿੱਲੀ ਵਿੱਚ ਪੰਜਾਬ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵੱਲੋਂ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਨ ਦੀ ਵਧਾਈ ਦਿੱਤੀ ਗਈ। ਕਾਂਗਰਸ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਦੱਸਿਆ ਕਿ 8 ਅਕਤੂਬਰ ਨੂੰ ਪਰਗਟ ਸਿੰਘ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ 11 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ’ਚ ਉਨ੍ਹਾਂ ਦੀ ਤਾਜਪੋਸ਼ੀ ਦਾ ਸਮਾਗਮ ਹੋਵੇਗਾ। ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਸੰਗਠਿਤ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ। ਇਸ ਮੌਕੇ ਸਾਬਕਾ ਉੱਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਂਗੜ, ਭਗਵੰਤ ਪਾਲ ਸਿੰਘ ਸੱਚਰ, ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਸਿੰਘ ਬੁਲਾਰੀਆ, ਗੁਰਕੀਰਤ ਸਿੰਘ ਕੋਟਲੀ, ਅੰਗਦ ਸਿੰਘ ਸੈਣੀ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

ਇਸ ਮਗਰੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਭਗਵੰਤ ਪਾਲ ਸਿੰਘ ਸੱਚਰ ਦੇ ਜਨਮ ਦਿਨ ਦਾ ਕੇਕ ਕੱਟਿਆ ਗਿਆ ਅਤੇ ਪ੍ਰਗਟ ਸਿੰਘ ਨੇ ਸੱਚਰ ਨੂੰ ਮੁਬਾਰਕਬਾਦ ਦਿੱਤੀ। ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਅਗਵਾਈ ਮਿਲਣਾ ਪਾਰਟੀ ਲਈ ਨਵੀਂ ਜ਼ਿੰਮੇਵਾਰੀ ਅਤੇ ਨਵੇਂ ਪੜਾਅ ਦੀ ਸ਼ੁਰੂਆਤ ਹੈ। ਪੰਜਾਬ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਹੋਵੇਗਾ। ਇਸ ਦੌਰਾਨ ਸੱਚਰ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦਾ ਵਰਕਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹਰ ਵਰਕਰ ਨੂੰ ਨਾਲ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਜਾਣਾ ਹੀ ਪਾਰਟੀ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ।

Advertisement

Advertisement
Advertisement
×