ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (94) ਦੀ ਅੱਜ ਸਵੇਰੇ ਸਿਹਤ ਵਿਗੜ ਗਈ। ਉਨ੍ਹਾਂ ਨੂੰ ਹਲਕਾ ਬੁਖਾਰ ਹੋਣ ਕਰਕੇ ਚੰਡੀਗੜ੍ਹ ਦੇ ਪੀਜੀਆਈਐੱਮਈਆਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਲੰਘੀ ਰਾਤ ਬੁਖਾਰ ਸੀ, ਜਿਸ ਕਰਕੇ ਦੇਰ ਰਾਤ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ।