ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੂਨ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੋਟਕਪੂਰਾ ਗੋਲੀ ਕਾਂਡ ਦੇ ਸਬੰਧ ਵਿੱਚ ਬਣਾਈ ਵਿਸ਼ੇਸ਼ ਜਾਂਚ ਟੀਮ ਅੱਗੇ 22 ਜੂਨ ਨੂੰ ਪੇਸ਼ ਹੋਣਗੇ। ਸੀਨੀਅਰ ਆਗੂ ਹਰਚਰਨ ਬੈਂਸ ਨੇ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ ਚਾਰ ਵਿਚਲੇ ਐੱਮਐੱਲਏ ਫਲੈਟਸ ’ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਆਉਣਗੇ। ਸ੍ਰੀ ਬੈਂਸ ਨੇ ਕਿਹਾ ਕਿ ਹਾਲਾਂਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ ਹੈ, ਇਸ ਦੇ ਬਾਵਜੂਦ ਉਹ ਕਾਨੂੰਨੀ ਅਤੇ ਸੰਵਿਧਾਨਕ ਫ਼ਰਜ਼ਾਂ ਦੀ ਪੂਰਤੀ ਲਈ ਇੱਕ ਨਾਗਰਿਕ ਵਜੋਂ ਵਿਸ਼ੇਸ਼ ਜਾਂਚ ਟੀਮ ਕੋਲ ਪੁੱਜਣਗੇ।