DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Badal Family BJP: ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭੁਪਿੰਦਰ ਸਿੰਘ ਢਿੱਲੋਂ ਆਪਣੇ ਪੁੱਤਰ ਸਮੇਤ BJP ਵਿੱਚ ਹੋਏ ਸ਼ਾਮਲ

ਅਕਾਲੀ-ਭਾਜਪਾ ਸਰਕਾਰ ਦੌਰਾਨ ਰਹਿ ਚੁੱਕੇ ਨੇ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਮੇਜਰ (ਸੇਵਾ-ਮੁਕਤ) ਭੁਪਿੰਦਰ ਸਿੰਘ ਢਿੱਲੋਂ। ਫਾਈਲ ਫੋਟੋ।
Advertisement
Badal Family BJP: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਮੇਜਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਆਪਣੇ ਪੁੱਤਰ ਅਮਰਵੀਰ ਸਿੰਘ ਬਾਵਾ ਨਾਲ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਉਨ੍ਹਾਂ ਦੇ ਸ਼ਾਮਲ ਹੋਣ 'ਤੇ ਭਾਜਪਾ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਦੋ ਹੋਰ ਮੈਂਬਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ, ਜਨਵਰੀ 2023 ਵਿੱਚ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਹਾਲ ਹੀ ਵਿੱਚ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

78 ਸਾਲਾ ਭੁਪਿੰਦਰ ਸਿੰਘ ਢਿੱਲੋਂ, ਜਿਨ੍ਹਾਂ ਨੂੰ ਆਮ ਤੌਰ 'ਤੇ ਮੇਜਰ ਭੂਪ ਵਜੋਂ ਜਾਣਿਆ ਜਾਂਦਾ ਹੈ, ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ ਅਤੇ ਬਾਦਲ ਪਰਿਵਾਰ ਦੇ ਸਭ ਤੋਂ ਸੀਨੀਅਰ ਮੈਂਬਰ ਹਨ।

Advertisement

ਭੁਪਿੰਦਰ ਸਿੰਘ ਮਰਹੂਮ ਰਾਜ ਸਭਾ ਮੈਂਬਰ ਗੁਰਰਾਜ ਸਿੰਘ ਬਾਦਲ ਦੇ ਪੁੱਤਰ ਹਨ, ਜੋ ਪ੍ਰਕਾਸ਼ ਸਿੰਘ ਬਾਦਲ ਦੇ ਪਿਤਾ ਰਘੁਰਾਜ ਸਿੰਘ ਦੇ ਛੋਟੇ ਭਰਾ ਸਨ। ਭੁਪਿੰਦਰ ਸਿੰਘ ਦਾ ਜੱਦੀ ਘਰ ਬਾਦਲ ਪਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਘਰ ਦੇ ਬਿਲਕੁਲ ਨਾਲ ਸਥਿਤ ਹੈ।

Advertisement

ਭਾਜਪਾ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਫੈਸਲਾ ਅਜਿਹੇ ਸਮੇਂ ਕਾਫ਼ੀ ਅਹਿਮੀਅਤ ਰੱਖਦਾ ਹੈ ਜਦੋਂ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ ਅਤੇ ਸੂਬੇ ਵਿੱਚ ਆਪਣਾ ਆਧਾਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉੱਥੇ ਹੀ ਇਸ ਮੌਕੇ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਸੰਕੇਤ ਦਿੱਤਾ ਕਿ ਉਹ ਚੋਣ ਰਾਜਨੀਤੀ ਵਿੱਚ ਸਰਗਰਮ ਹੋਣਗੇ ਅਤੇ ਆਪਣੇ ਨਾਮ ਨਾਲ 'ਬਾਦਲ' ਵੀ ਜੋੜਨਗੇ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਭਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੋਈ ਸ਼ਿਕਵਾ ਨਹੀਂ ਹੈ।

ਉਨ੍ਹਾਂ ਨੂੰ ਹੁਣ ਬਾਦਲਾਂ ਦੇ ਗੜ੍ਹ ਲੰਬੀ ਵਿੱਚ ਭਾਜਪਾ ਦੇ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਮਨਪ੍ਰੀਤ ਬਾਦਲ ਵੀ ਬਾਦਲ ਪਿੰਡ ਦੇ ਵਸਨੀਕ ਹਨ, ਪਰ ਉਹ ਬਠਿੰਡਾ ਸ਼ਹਿਰੀ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਵਿੱਚ ਸਰਗਰਮ ਹਨ।

Advertisement
×