ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਮਹੀਨੇ ਤੱਕ: ਗਿਆਨੀ ਹਰਪ੍ਰੀਤ ਸਿੰਘ

ਸਾਬਕਾ ਜਥੇਦਾਰ ਨਵੇਂ ਅਕਾਲੀ ਦਲ ਦੀ ਲਾਮਬੰਦੀ ਸਬੰਧੀ ਸਮਾਗਮ ਵਿੱਚ ਹੋਏ ਸ਼ਾਮਲ
ਮੰਚ ’ਤੇ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਆਗੂ।
Advertisement

ਨਵੇਂ ਬਣੇਂ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਮਹੀਨੇ ਤੱਕ ਕਰ ਦਿੱਤਾ ਜਾਵੇਗਾ। ਉਹ ਅੱਜ ਇਥੇ ਪਿੰਡ ਕਕਰਾਲਾ ਭਾਈਕਾ ਨੇੜੇ ਸਥਿਤ ਗੁਰਦੁਆਰੇ ਵਿੱਚ ਪਾਰਟੀ ਦੀ ਲਾਮਬੰਦੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਇਕੱਤਰਤਾ ਨੂੰ ਸੰਬੋਧਨ ਦੌਰਾਨ ਆਖਿਆ ਕਿ ਭਾਵੇਂ ਸਿਆਸੀ ਪਾਰਟੀਆਂ ਦੀ ਆਖਰੀ ਮੰਜ਼ਿਲ ਰਾਜ ਭਾਗ ਲੈਣਾ ਹੁੰਦਾ ਹੈ, ਪਰ ਨਵੇਂ ਅਕਾਲੀ ਦਲ ਦੀ ਅਹਿਮ ਮੰਜ਼ਿਲ ਪੰਥ ਤੇ ਪੰਜਾਬ ਦੀ ਸੇਵਾ ਹੈ ਪਰ ਇਹ ਵੀ ਨਹੀਂ ਕਿ ਅਸੀਂ ਰਾਜ ਭਾਗ ਵਾਲੇ ਪਾਸੇ ਤੁਰਾਂਗੇ ਹੀ ਨਹੀਂ| ਉਨ੍ਹਾਂ ਸਪੱਸ਼ਟ ਕੀਤਾ ਕਿ ਸੱਤਾ ਪ੍ਰਾਪਤੀ ਵੀ ਨਿਸ਼ਾਨਾ ਹੈ ਤੇ ਜਦੋਂ ਵਾਹਿਗੁਰੂ ਦੀ ਕ੍ਰਿਪਾ ਹੋਈ ਤਾਂ ਰਾਜ ਭਾਗ ਵੀ ਪ੍ਰਾਪਤ ਹੋਵੇਗਾ ਪਰ ਰਾਜ ਭਾਗ ਨੂੰ ਪੰਥ ਦੇ ਵਡੇਰੇ ਹਿੱਤਾਂ ਤੇ ਪੰਜਾਬ ਨੂੰ ਉੱਚਾ ਚੁੁੁੱਕਣ ਦੇ ਲੇਖੇ ਲਾਇਆ ਜਾਵੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦੇ ਪ੍ਰਤੀਕਰਮ ਵਿੱਚ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੀ ਪ੍ਰਧਾਨਗੀ ਕੋਈ ਛੋਟਾ ਅਹੁਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਰਜਿਸ਼ਟ੍ਰੇਸ਼ਨ ਮਾਮਲੇ ਵਿੱਚ ਚੋਣ ਕਮਿਸ਼ਨ ਨਾਲ ਰਾਬਤਾ ਰੱਖਣ ਲਈ ਬਕਾਇਦਾ ਗਠਿਤ ਲੀਗਲ ਕਮੇਟੀ ਵੱਲੋਂ ਕੰਮ ਆਰੰਭ ਦਿੱਤਾ ਗਿਆ ਹੈ ਤੇ ਜਲਦੀ ਹੀ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਇਸ ਦੌਰਾਨ ਉੱਘੇ ਚਿੰਤਕ ਤੇ ਸਿੱਖਿਆ ਸ਼ਾਸ਼ਤਰੀ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ| ਇਸ ਮੌਕੇ ਸਾਬਕਾ ਡੀਟੀਓ ਕਰਨ ਸਿੰਘ ਲੂੰਬਾ, ਸਾਬਕਾ ਵਿਧਾਇਕ ਹਰਵਿੰਦਰ ਸਿੰਘ ਚੰਦੂਮਾਜਰਾ, ਸੁਖਵੰਤ ਸਿੰਘ ਸਰਾਓ, ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ, ਅਮਰਜੀਤ ਸਿੰਘ ਵੜੈਚ, ਜਗਜੀਤ ਸਿੰਘ ਕੋਹਲੀ ਹਾਜ਼ਰ ਸਨ।

Advertisement
Advertisement