DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਰਵਿੰਦਰ ਝੋਟਾ ਕਤਲ: ਗੋਲੀ ਨਾਲ ਜ਼ਖ਼ਮੀ ਹੋਏ ਵਿਅਕਤੀਆਂ ਦਾ ਡੀ ਸੀ ਅਤੇ ਐੱਸ ਐੱਸ ਪੀ ਨੇ ਜਾਣਿਆ ਹਾਲ-ਚਾਲ 

ਜ਼ਖ਼ਮੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਤੇ ਸਰਵੋਤਮ ਇਲਾਜ ਕਰਵਾਇਆ ਜਾ ਰਿਹਾ ਹੈ: ਡੀ ਸੀ

  • fb
  • twitter
  • whatsapp
  • whatsapp
Advertisement

ਬੀਤੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਵਿੱਚ ਵਾਪਰੀ ਦੁਖਦਾਈ ਘਟਨਾ ਦੌਰਾਨ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਦੀ ਸਿਹਤ ਸਥਿਤੀ ਦਾ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ ਐੱਸ ਪੀ ਵੈਭਵ ਚੌਧਰੀ ਵੱਲੋਂ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ।

ਅਧਿਕਾਰੀਆਂ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਦੋ ਜ਼ਖ਼ਮੀਆਂ ਕੁਲਵਿੰਦਰ ਸਿੰਘ ਅਤੇ ਗੋਬਿੰਦ ਸਿੰਘ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

Advertisement

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਤ ਵਿਅਕਤੀਆਂ ਦਾ ਪੂਰੀ ਤਰ੍ਹਾਂ ਮੁਫ਼ਤ ਅਤੇ ਸਰਵੋਤਮ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਡਾਕਟਰਾਂ ਦੇ ਹਵਾਲੇ ਨਾਲ ਭਰੋਸਾ ਦਿਵਾਇਆ ਕਿ ਜ਼ਖ਼ਮੀਆਂ ਦੀ ਹਾਲਤ ਹੁਣ ਸਥਿਰ ਅਤੇ ਠੀਕ ਹੈ ਅਤੇ ਉਹ ਜਲਦੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤਣਗੇ।

Advertisement

ਸਿਵਲ ਹਸਪਤਾਲ ਮਾਨਸਾ ਦਾ ਜਾਇਜ਼ਾ ਲੈਣ ਉਪਰੰਤ, ਡਿਪਟੀ ਕਮਿਸ਼ਨਰ ਨਵਜੋਤ ਕੌਰ ਖ਼ੁਦ ਡੀ ਐੱਮ ਸੀ ਹਸਪਤਾਲ ਲੁਧਿਆਣਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਉੱਥੇ ਜ਼ੇਰੇ ਇਲਾਜ ਹੈਪੀ ਦੀ ਸਿਹਤ ਸਥਿਤੀ ਦਾ ਵੀ ਗੰਭੀਰਤਾ ਨਾਲ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਬਿਹਤਰੀਨ ਮੈਡੀਕਲ ਦੇਖਭਾਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੇ ਨਾਲ ਹਸਪਤਾਲ ਵਿੱਚ ਮੌਜੂਦ ਪਰਿਵਾਰਕ ਮੈਂਬਰ ਦੇ ਠਹਿਰਾਓ ਦਾ ਪ੍ਰਬੰਧ ਵੀ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ। ਇਸ ਮੌਕੇ ਪੁਲੀਸ ਅਧਿਕਾਰੀ ਆਲਮ ਵਿਜੇ ਸਿੰਘ, ਸਰਬਜੀਤ ਸਿੰਘ ਚੀਮਾ, ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵੀ ਹਾਜ਼ਰ ਸਨ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੁਹਰਾਇਆ ਕਿ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਇਲਾਜ ਵਿੱਚ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਬਲਤੇਜ ਸਿੰਘ ਦੀ ਸਿਹਤ ਦਾ ਜਾਇਜ਼ਾ ਲਿਆ।

Advertisement
×