ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਠਾਣਮਾਜਰਾ ਵੱਲੋਂ ਸਰਕਾਰ ’ਤੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼

ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ; ਸਮਰਥਕਾਂ ਨੂੰ ਹੱਲਾਸ਼ੇਰੀ ਦਿੱਤੀ
Advertisement
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਕਾਫ਼ੀ ਦਿਨਾਂ ਤੋਂ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਚੱਲ ਰਹੇ ਹਨ। ਕੱਲ੍ਹ ਹਰਮੀਤ ਸਿੰਘ ਪਠਾਣਮਾਜਰਾ ਨੇ ਪਹਿਲਾਂ ਆਡੀਓ ਜਾਰੀ ਕਰ ਕੇ ਆਪਣੇ ਸਮਰਥਕਾਂ ਨੂੰ ਕਿਹਾ, ‘‘ਤਕੜੇ ਰਹੋ, ਘਬਰਾਉਣਾ ਨਹੀਂ ਬਾਬਾ ਬੁੱਢਾ ਜੀ ਸਭ ਭਲੀ ਕਰਨਗੇ ਅਤੇ ਮੈਂ ਜਲਦੀ ਵਾਪਸ ਆਵਾਂਗਾ’’। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਜਾਰੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ, ‘‘ਮੈਂ ਪੰਜਾਬ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ ਜਿਸ ਦੀ ਤੁਸੀਂ ਮੈਨੂੰ ਇਹ ਸਜ਼ਾ ਦੇ ਰਹੇ ਹੋ। ਤੁਸੀਂ ਮੇਰੇ ਨਾਲ ਜੋ ਮਰਜ਼ੀ ਕਰੋ ਪਰ ਮੇਰੇ ਪਰਿਵਾਰ ਨੂੰ ਤੰਗ ਨਾ ਕਰੋ।’’ ਉਨ੍ਹਾਂ ਦੋਸ਼ ਲਾਇਆ ਕਿ ਉਸ ਦੀ ਪਤਨੀ ਨੂੰ ਘਰ ’ਚ ਨਜ਼ਰਬੰਦ ਕੀਤਾ ਹੋਇਆ ਹੈ। ਉਹ ਬਿਮਾਰ ਹੈ ਤੇ ਉਸ ਨੂੰ ਦਵਾਈ ਲੈਣ ਵੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪਠਾਣਮਾਜਰਾ ਨੇ ਕਿਹਾ ਕਿ ਜੇ ਉਸ ਦੀ ਪਤਨੀ ਨੂੰ ਕੁਝ ਹੋਇਆ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਪਣੇ ਨਾਲ ਦੇ ਵਿਧਾਇਕਾਂ ਨੂੰ ਵੀ ਕਿਹਾ ਕਿ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਣ ਕਿ ਹਰਮੀਤ ਪਠਾਣਮਾਜਰਾ ਨੇ ਕੁਝ ਗਲਤ ਨਹੀਂ ਆਖਿਆ। ਉਨ੍ਹਾਂ ਕਿਹਾ ਕਿ ਉਹ ਹਾਈ ਕੋਰਟ ਵਿੱਚ ਬੇਗੁਨਾਹੀ ਦੇ ਸਾਰੇ ਸਬੂਤ ਦੇ ਚੁੱਕੇ ਹਨ। ਜ਼ਿਕਰਯੋਗ ਹੈ ਕਿ ਫਰਾਰ ਹੋਣ ਤੋਂ ਬਾਅਦ ਪਠਾਣਮਾਜਰਾ ਦੀ ਉਹ ਦੂਜੀ ਵੀਡੀਓ ਹੈ।

 

Advertisement

 

Advertisement
Show comments