DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਠਾਨਕੋਟ: ਭਾਰੀ ਮੀਂਹ ਤੇ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਖੇਤਰ ਵਿੱਚ ਪੈਂਦੇ ਉੱਝ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਨਾਲ ਡੀਸੀ ਪਠਾਨਕੋਟ ਅਦਿੱਤਿਆ ਉੱਪਲ ਨੇ ਸਰਹੱਦੀ ਬਲਾਕ ਬਮਿਆਲ ਅਧੀਨ ਪੈਂਦੇ ਸਾਰੇ ਸਕੂਲਾਂ ਵਿੱਚ ਅੱਜ ਘੋਸ਼ਿਤ ਕਰ ਦਿੱਤੀ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ...
  • fb
  • twitter
  • whatsapp
  • whatsapp
Advertisement

ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਖੇਤਰ ਵਿੱਚ ਪੈਂਦੇ ਉੱਝ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਨਾਲ ਡੀਸੀ ਪਠਾਨਕੋਟ ਅਦਿੱਤਿਆ ਉੱਪਲ ਨੇ ਸਰਹੱਦੀ ਬਲਾਕ ਬਮਿਆਲ ਅਧੀਨ ਪੈਂਦੇ ਸਾਰੇ ਸਕੂਲਾਂ ਵਿੱਚ ਅੱਜ ਘੋਸ਼ਿਤ ਕਰ ਦਿੱਤੀ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਨਰੇਸ਼ ਪਨਿਆੜ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਉੱਝ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਭਾਰੀ ਮੀਂਹ ਦੇ ਮੱਦੇਨਜ਼ਰ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨੀ ਗਈ ਹੈ।

Advertisement

ਜਾਣਕਾਰੀ ਅਨੁਸਾਰ ਅੱਜ ਸਵੇਰੇ 8:15 ਵਜੇ ਉਝ ਦਰਿਆ ਵਿੱਚੋਂ ਇੱਕ ਲੱਖ 19 ਹਜ਼ਾਰ ਕਿਊਸਿਕ ਪਾਣੀ ਵਗ ਰਿਹਾ ਸੀ, ਜੋ ਕਿ ਆਮ ਪੱਧਰ ਤੋਂ ਵੱਧ ਸੀ, ਪਰ ਬਾਅਦ ਵਿੱਚ ਇਹ ਪਾਣੀ ਘਟਨਾ ਸ਼ੁਰੂ ਹੋ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਜੇ ਪਾਣੀ ਡੇਢ ਲੱਖ ਕਿਊਸਿਕ ਤੱਕ ਪਹੁੰਚ ਜਾਂਦਾ ਤਾਂ ਇਹ ਪਾਣੀ ਬਮਿਆਲ ਨਗਰ ਅੰਦਰ ਦਾਖਲ ਹੋ ਸਕਦਾ ਸੀ, ਪਰ ਪਾਣੀ ਘਟਣ ਕਾਰਨ ਇਹ ਖ਼ਤਰਾ ਟਲ ਗਿਆ ਹੈ।

ਜ਼ਿਕਰਯੋਗ ਹੈ ਕਿ ਉੱਝ ਦਰਿਆ ਜੋ ਕਿ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚੋਂ ਸ਼ੁਰੂ ਹੁੰਦਾ ਹੋਇਆ ਬੁਮਿਆਲ ਦੇ ਸਰਹੱਦੀ ਖੇਤਰ ਰਾਹੀਂ ਮਕੌੜਾ ਪੱਤਣ ਵੱਲ ਜਾਂਦਾ ਹੈ। ਜੰਮੂ ਕਸ਼ਮੀਰ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਪੈ ਰਹੇ ਮੀਂੀ ਦੇ ਚਲਦਿਆਂ ਉੱਝ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ।

Advertisement
×