ਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀ
ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ ਬਲਾਕ ਦੇ ਫਰੀਦਪੁਰ ਪਿੰਡ ਨੇੜੇ ਵਾਪਰੀ ਜਦੋਂ ਸਰਕਾਰੀ ਬੱਸ ਮੱਲੇਵਾਲ ਤੋਂ ਪਟਿਆਲਾ ਜਾ ਰਹੀ ਸੀ।...
Advertisement
ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ ਬਲਾਕ ਦੇ ਫਰੀਦਪੁਰ ਪਿੰਡ ਨੇੜੇ ਵਾਪਰੀ ਜਦੋਂ ਸਰਕਾਰੀ ਬੱਸ ਮੱਲੇਵਾਲ ਤੋਂ ਪਟਿਆਲਾ ਜਾ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
Advertisement
ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਬੱਸ ਵਿੱਚ ਸਮਰੱਥਾ ਤੋਂ ਵੱਧ ਸਵਾਰੀਆਂ ਸਨ। ਹਾਦਸੇ ਦੌਰਾਨ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਬਹੁਤ ਮੁਸ਼ੱਕਤ ਤੋਂ ਬਾਅਦ ਯਾਤਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ।
ਪੁਲਿਸ ਸੂਤਰਾਂ ਅਨੁਸਾਰ ਬੱਸ ਦੇ ਕੰਡਕਟਰ ਅਤੇ ਡਰਾਈਵਰ ਸਮੇਤ ਲਗਭਗ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਨਿਯਮਿਤ ਤੌਰ 'ਤੇ ਮੱਲੇਵਾਲ-ਪਟਿਆਲਾ ਰੂਟ ਚਲਦੀ ਸੀ। ਪੀਟੀਆਈ
Advertisement