ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਮਈ
ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਚੌਵੀ ਘੰਟਿਆਂ ਦੌਰਾਨ ਕਰੋਨਾ ਪੀੜਤ 27 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚੋਂ 12 ਪਟਿਆਲਾ ਨਾਲ ਸਬੰਧਤ ਹਨ। ਇਸ ਹਸਪਤਾਲ ਵਿੱਚ ਪੰਜਾਬ ਦੇ ਦਰਜਨ ਜ਼ਿਲ੍ਹਿਆਂ ਸਮੇਤ ਗੁਆਂਢੀ ਰਾਜਾਂ ਤੋਂ ਵੀ ਮਰੀਜ਼ ਦਾਖਲ ਹੋ ਰਹੇ ਹਨ। ਅੱਜ ਮਰਨ ਵਾਲਿਆਂ ’ਚ ਦੋ ਬਾਹਰਲੇ ਰਾਜਾਂ ਨਾਲ ਸਬੰਧਤ ਹਨ।