ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਸਤੰਬਰ
ਇਥੇ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ6ਈ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੀਵਨ ਸਿੰਘ, ਡਿਪਟੀ ਕਮਿਸ਼ਨਰ ਪਟਿਆਲਾ, ਵਿਧਾਇਕ ਡਾਕਟਰ ਬਲਬੀਰ ਸਿੰਘ ਅਤੇ ਅਜੀਤਪਾਲ ਸਿੰਘ ਕੋਹਲੀ ਮੌਜੂਦ ਸਨ। ਸਿਹਤ ਮੰਤਰੀ ਨੇ ਜਲਦੀ ਹੀ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬਣਦੇ ਇੰਕਰੀਮੈਂਟ ਦੇਣ ਦੀ ਗੱਲ ਆਖੀ।