Patiala Bomb Threat: ਸ਼ੰਭੂ ਧਮਾਕੇ ਤੋਂ ਦੋ ਦਿਨ ਬਾਅਦ ਹੁਣ ਪਟਿਆਲਾ ਦੇ ਸਕੂਲ ਨਿਸ਼ਾਨੇ 'ਤੇ
ਸਕੂਲਾਂ ਨੂੰ ਮਿਲੀ ਧਮਕੀ: ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ
Advertisement
Patiala Schools Bomb Threat: ਪਟਿਆਲਾ ਜਿਲੇ ਦੇ ਸ਼ੰਭੂ ਨੇੜੇ ਰੇਲਵੇ ਲਾਈਨ ’ਤੇ ਹੋਏ ਬੰਬ ਧਮਾਕੇ ਤੋਂ ਦੋ ਦਿਨ ਬਾਅਦ ਹੀ ਪਟਿਆਲਾ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮੁੜ ਤੋਂ ਧਮਕੀ ਮਿਲੀ ਹੈ। ਜਿਸਦੇ ਚੱਲਦਿਆਂ ਇਹਨਾਂ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਤੇ ਪੁਲੀਸ ਵੱਲੋਂ ਇਨਾ ਸਕੂਲਾਂ ਦੇ ਚੱਪੇ ਚੱਪੇ ਦੀ ਛਾਣਬੀਣ ਕੀਤੀ ਜਾ ਰਹੀ ਹੈ।
ਸੰਪਰਕ ਕਰਨ ’ਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਭਾਵੇਂ ਅਜਿਹੀਆਂ ਧਮਕੀਆਂ ਦਹਿਸ਼ਤ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਪੁਲੀਸ ਵੱਲੋਂ ਇਹਤਿਆਤ ਵਜੋਂ ਸਖਤ ਸੁਰੱਖਿਆ ਪ੍ਰਬੰਧਾਂ ਦੇ ਤਹਿਤ ਚੌਕਸੀ ਵੀ ਵਰਤੀ ਜਾ ਰਹੀ ਹੈ।
Advertisement
Advertisement
Advertisement
×

