ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ : ਚੰਦੂਮਾਜਰਾ ਵੱਲੋਂ ਬੱਸ ਸਟੈਂਡ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗ

ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਟਿਆਲਾ ਵਿੱਚ ਬਣੇ ਨਵੇਂ...
ਪਟਿਆਲਾ ਬੱਸ ਸਟੈਂਡ ਦੀ ਤਸਵੀਰ।
Advertisement

ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਟਿਆਲਾ ਵਿੱਚ ਬਣੇ ਨਵੇਂ ਬਣੇ ਬੱਸ ਸਟੈਂਡ ਦਾ ਨਾਂਅ ਨੌਵੇਂ ਗੁਰੂ ਸਾਹਿਬਾਨ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ।

ਪ੍ਰੋ.ਚੰਦੂਮਾਜਰਾ ਨੇ ਆਖਿਆ ਕਿ ਅਜੇ ਤੱਕ ਨਵੇਂ ਬੱਸ ਅੱਡੇ ਪਟਿਆਲਾ ਦਾ ਕੋਈ ਨਾਮ ਨਹੀਂ ਰੱਖਿਆ ਗਿਆ।

Advertisement

ਉਨ੍ਹਾਂ ਆਖਿਆ ਕਿ ਪਟਿਆਲਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਸੋ ਇਸ ਬੱਸ ਅੱਡੇ ਦਾ ਨਾਂਅ ਗੁਰੂ ਸਾਹਿਬ ਦੇ ਨਾਮ ਉੱਤੇ ਰੱਖਿਆ ਜਾਵੇ।

ਚੰਦੂਮਾਜਰਾ ਨੇ ਆਸ ਜਤਾਈ ਕਿ ਜਲਦ ਹੀ ਸੂਬਾ ਸਰਕਾਰ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਂਅ ਦਾ ਫੌਰੀ ਐਲਾਨ ਕਰੇਗੀ।

Advertisement
Tags :
ChandumajraGuru Tegh BahadurGuru Tegh Bahadur memorialPatiala bus standPolitical demandsPublic namingpunjab newsReligious tributeSikh HistorySikh leaders
Show comments