ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 12 ਮਾਰਚ
ਪੰਜਾਬ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਅੱਜ ਆਪਣੀਆਂ ਮੰਗਾਂ ਲਈ ਮੀਂਹ ਦੇ ਬਾਵਜੂਦ ਪਟਿਆਲਾ ਦੇ ਫੁਹਾਰਾ ਚੌਕ ਵਿੱਚ ਧਰਨਾ ਦੇ ਦਿੱਤਾ। ਇਸ ਕਾਰਨ ਸ਼ਹਿਰ ਦੀ ਆਵਾਜਾਈ ਵਿੱਚ ਵਿਘਨ ਪਿਆ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਮਹਿਲ ਪੈਲੇਸ ਨੂੰ ਜਾਂਦੇ ਰਾਹ ਬੰਦ ਹੋ ਗਏ। ਇਹ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਵੱਧ ਰਹੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਫਹਾਰਾ ਚੌਕ ‘ਤੇ ਰੋਕ ਲਿਆ ਜਿਸ ਕਾਰਨ ਉਨ੍ਹਾਂ ਨੇ ਚੌਕ ਵਿੱਚ ਧਰਨਾ ਦੇ ਦਿੱਤਾ।