ਪਟਿਆਲਾ ਡਿਵੀਜ਼ਨ ਜੀਐੱਸਟੀ ਵਾਧਾ ਦਰ ’ਚ ਮੋਹਰੀ: ਚੀਮਾ
ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਅੱਜ ਆਬਕਾਰੀ ਤੇ ਕਰ ਵਿਭਾਗ ਦੀ ਮੀਟਿੰਗ ਹੋਈ ਜਿਸ ’ਚ ਪਟਿਆਲਾ ਡਿਵੀਜ਼ਨ ਦੀ ਪਿੱਠ ਥਾਪੜੀ ਗਈ ਜਿਸ ਦੀ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਜੀਐੱਸਟੀ ਮਾਲੀਆ ਪ੍ਰਾਪਤੀ...
Advertisement
ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਅੱਜ ਆਬਕਾਰੀ ਤੇ ਕਰ ਵਿਭਾਗ ਦੀ ਮੀਟਿੰਗ ਹੋਈ ਜਿਸ ’ਚ ਪਟਿਆਲਾ ਡਿਵੀਜ਼ਨ ਦੀ ਪਿੱਠ ਥਾਪੜੀ ਗਈ ਜਿਸ ਦੀ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਜੀਐੱਸਟੀ ਮਾਲੀਆ ਪ੍ਰਾਪਤੀ ਵਿੱਚ 40 ਫ਼ੀਸਦੀ ਵਾਧਾ ਹੋਇਆ ਹੈ ਤੇ ਇਹ ਡਿਵੀਜ਼ਨ ਬਾਕੀ ਡਿਵੀਜ਼ਨਾਂ ਨਾਲੋਂ ਮੋਹਰੀ ਰਹੀ। ਸ੍ਰੀ ਚੀਮਾ ਨੇ ਦੱਸਿਆ ਕਿ ਜਿੱਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ ਵਿੱਚ ਅਗਵਾਈ ਕੀਤੀ, ਉੱਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ ਵਿੱਚ ਸਭ ਤੋਂ ਵੱਧ ਕੁੱਲ ਜੀਐੱਸਟੀ ਮਾਲੀਆ ਦਰਜ ਕੀਤਾ। ਉਨ੍ਹਾਂ ਮੁੜ ਲੈਂਡ ਪੂਲਿੰਗ ਮਾਮਲੇ ’ਤੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ ਹੈ। ਕਿਸੇ ਵੀ ਕਿਸਾਨ ਤੋਂ ਇਕ ਇੰਚ ਵੀ ਜ਼ਮੀਨ ਜਬਰੀ ਨਹੀਂ ਲਈ ਜਾਵੇਗੀ।
Advertisement
Advertisement