DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Patiala Family Suicide Case: ਪਟਿਆਲਾ ’ਚ ਆਰਥਿਕ ਤੰਗੀ ਕਾਰਨ ਪਰਿਵਾਰ ਦੇ 4 ਜੀਆਂ ਨੇ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ

ਅਫ਼ਸਰਜ਼ ਕਲੋਨੀ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਪ੍ਰਾਈਵੇਟ ਬੈਂਕ ਮੁਲਾਜ਼ਮ ਤੇ 13 ਸਾਲਾ ਬੱਚੀ ਦੀ ਗਈ ਜਾਨ, ਮਾਂ-ਪੁੱਤ ਦੀ ਹਾਲਤ ਗੰਭੀਰ

  • fb
  • twitter
  • whatsapp
  • whatsapp
featured-img featured-img
ਪਟਿਆਲਾ ’ਚ ਆਰਥਿਕ ਤੰਗੀ ਕਾਰਨ ਪਰਿਵਾਰ ਦੇ 4 ਜੀਆਂ ਨੇ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ
Advertisement

ਇੱਥੋਂ ਦੀ ਵੀ.ਆਈ.ਪੀ. ਰਿਹਾਇਸ਼ੀ ਖੇਤਰ ਅਫ਼ਸਰਜ਼ ਕਲੋਨੀ ਵਿੱਚ ਇੱਕ ਬੇਹੱਦ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੈਸਿਆਂ ਦੇ ਲੈਣ-ਦੇਣ ਅਤੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਇੱਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲਈ ਗਈ। ਇਸ ਖ਼ੌਫ਼ਨਾਕ ਕਦਮ ਕਾਰਨ ਪਰਿਵਾਰ ਦੇ ਮੁਖੀ ਅਤੇ ਉਸ ਦੀ ਮਾਸੂਮ ਧੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ ਪਤਨੀ ਅਤੇ ਪੁੱਤਰ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ। ਮ੍ਰਿਤਕਾਂ ਦੀ ਪਛਾਣ ਵਿਕਾਸ ਬਤਿਸ਼ (45), ਜੋ ਕਿ ਇੱਕ ਨਿੱਜੀ ਬੈਂਕ ਵਿੱਚ ਮੁਲਾਜ਼ਮ ਸੀ, ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਤਿਸ਼ ਵਜੋਂ ਹੋਈ ਹੈ।

ਪੁਲੀਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਖ਼ੁਦਕੁਸ਼ੀ ਵਾਲੀ ਘਟਨਾ ਬੁੱਧਵਾਰ ਰਾਤ ਨੂੰ ਪਰਿਵਾਰ ਦੀ ਰਿਹਾਇਸ਼ ’ਤੇ ਵਾਪਰੀ। ਜ਼ਹਿਰੀਲੀ ਚੀਜ਼ ਖਾਣ ਤੋਂ ਤੁਰੰਤ ਬਾਅਦ ਜਦੋਂ ਚਾਰਾਂ ਦੀ ਤਬੀਅਤ ਵਿਗੜ ਗਈ, ਤਾਂ ਵਿਕਾਸ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਵਿਕਾਸ ਬਤਿਸ਼ ਅਤੇ ਖੁਸ਼ੀ ਦਮ ਤੋੜ ਗਏ। ਵਿਕਾਸ ਦੀ ਪਤਨੀ ਤਮੰਨਾ ਬਤਿਸ਼ (43) ਅਤੇ 11 ਸਾਲਾ ਪੁੱਤਰ ਕਾਨਵ ਬਤਿਸ਼ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਈ.ਸੀ.ਯੂ. ਵਿੱਚ ਰੱਖਿਆ ਗਿਆ ਹੈ।

Advertisement

ਮਾਮਲੇ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਇਹ ਸੰਕੇਤ ਮਿਲੇ ਹਨ ਕਿ ਇਹ ਖ਼ੌਫ਼ਨਾਕ ਕਦਮ ਵਿੱਤੀ ਲੈਣ-ਦੇਣ ਨੂੰ ਲੈ ਕੇ ਚੱਲ ਰਹੇ ਘਰੇਲੂ ਵਿਵਾਦ ਕਾਰਨ ਚੁੱਕਿਆ ਗਿਆ ਪ੍ਰਤੀਤ ਹੁੰਦਾ ਹੈ। ਪੁਲੀਸ ਵੱਲੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇ। ਪੁਲੀਸ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਡੀ.ਐਸ.ਪੀ. ਸਿੰਗਲਾ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
×