ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ: ਫੂਡ ਸੇਫਟੀ ਦੀ ਟੀਮ ਵੱਲੋਂ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ

ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ
ਖੁਰਾਕ ਸੁਰੱਖਿਆ ਵਿਭਾਗ ਦੀ ਟੀਮ ਖਾਣ-ਪੀਣ ਵਾਲੀਆਂ ਵਸਤਾਂ ਜ਼ਬਤ ਕਰਦੀ ਹੋਈ। -ਫੋਟੋ: ਰਾਜੇਸ਼ ਸੱਚਰ
Advertisement

ਪਟਿਆਲਾ ਵਿੱਚ ਫੂਡ ਸੇਫਟੀ ਟੀਮ ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ ’ਚ ਇੱਕ ਡੇਅਰੀ ਯੂਨਿਟ ਉੱਤੇ ਰੇਡ ਦੌਰਾਨ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ ਕੀਤਾ ਗਿਆ।

ਜ਼ਿਲ੍ਹਾ ਹੈਲਥ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਭੋਜਨ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਨਿਰੀਖਣ ਕਰਨ ਤੇ ਨਮੂਨੇ ਲੈਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਫੂਡ ਸੇਫਟੀ ਟੀਮ ਨੇ ਸਮਾਣਾ ਨੇੜਲੇ ਪਿੰਡ ਚੁਤਹਿਰਾ ਸਥਿਤ ਇੱਕ ਡੇਅਰੀ ਯੂਨਿਟ ’ਤੇ ਰੇਡ ਕੀਤੀ, ਜਿਸ ਵਿੱਚ ਫੂਡ ਸੇਫਟੀ ਅਫਸਰ, ਪਟਿਆਲਾ ਜਸਵਿੰਦਰ ਸਿੰਘ ਅਤੇ ਗੌਰਵ ਕੁਮਾਰ ਸ਼ਾਮਲ ਸਨ। ਇਸ ਦੌਰਾਨ ਪਨੀਰ, ਦਹੀਂ ਅਤੇ ਸਕਿਮਡ ਮਿਲਕ ਪਾਊਡਰ ਦੇ ਤਿੰਨ ਨਮੂਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਲਏ ਗਏ। ਨਾਲ ਹੀ 225 ਕਿਲੋਗ੍ਰਾਮ ਸ਼ੱਕੀ ਮਿਲਾਵਟੀ ਪਨੀਰ ਮੌਕੇ ’ਤੇ ਹੀ ਜ਼ਬਤ ਕੀਤਾ ਗਿਆ। ਇਹ ਸਾਰੇ ਨਮੂਨੇ ਰਾਜ ਫੂਡ ਲੈਬੋਰਟਰੀ, ਖਰੜ ਭੇਜੇ ਗਏ ਹਨ। ਜਾਂਚ ਦੀ ਰਿਪੋਰਟ ਆਉਣ ਉਪਰੰਤ ਹੋਰ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ਵੀ ਫੂਡ ਸੇਫਟੀ ਟੀਮ ਨੇ ਨਾਭਾ ਅਤੇ ਰਾਜਪੁਰਾ ਸ਼ਹਿਰਾਂ ਵਿੱਚ ਵੀ ਮਠਿਆਈ ਦੀਆਂ ਦੁਕਾਨਾਂ, ਡੇਅਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦੀ ਜਾਂਚ ਕਰਕੇ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਏ ਸਨ। ਨਾਭਾ ਤੋਂ ਖੋਆ ਆਧਾਰਿਤ ਮਠਿਆਈਆਂ ਅਤੇ ਮਸਾਲਿਆਂ ਦੇ 7 ਨਮੂਨੇ ਤੇ ਰਾਜਪੁਰਾ ਤੋਂ ਖੋਏ ਤੇ ਮਸਾਲਿਆਂ ਦੇ 4 ਨਮੂਨੇ ਲਏ ਗਏ ਸਨ। ਇਹ ਸਾਰੇ ਨਮੂਨੇ ਲੈਬ ਟੈਸਟ ਲਈ ਭੇਜੇ ਗਏ ਹਨ। ਜਾਂਚ ਨਤੀਜਿਆਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Show comments