ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ : The Tribune India

ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ

ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ

ਸਰਬਜੀਤ ਸਿੰਘ ਭੰਗੂ

ਪਟਿਆਲਾ, 26 ਜਨਵਰੀ

ਗਣਤੰਤਰਤਾ ਦਿਵਸ ਮੌਕੇ ਅੱਜ ਪਟਿਆਲਾ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਨ ਮੁੱਖ ਰੂਪ ਵਿੱਚ ਕਿਸਾਨਾਂ ਨੂੰ ਹੀ ਸਮਰਪਿਤ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵੀ ਚਾਨਣਾ ਪਾਇਆ ਪਰ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਉਨ੍ਹਾਂ ਨੇ ਜਿਥੇ ਦਿੱਲੀ ਦੀਆਂ ਹੱਦਾਂ 'ਤੇ ਧਰਨਾ ਮਾਰੀ ਬੈਠੇ ਬੱਚਿਆਂ, ਬਜ਼ੁਰਗਾਂ, ਔਰਤਾਂ ਅਤੇ ਕਿਸਾਨਾਂ ਦੇ ਸਿਦਕ ਨੂੰ ਸਿਜਦਾ ਕੀਤਾ, ਉਥੇ ਹੀ ਟਰੈਕਟਰ ਪਰੇਡ ਦੀ ਸਫ਼ਲਤਾ ਸਮੇਤ ਕਿਸਾਨਾਂ ਦੀ ਜਿੱਤ ਦੀ ਕਾਮਨਾ ਵੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਦੇਸ਼ ਦਾ ਡੇਢ ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਤੇ ਉੱਨਤੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਖਾਸ ਕਰਕੇ ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਹੋਰ ਵੀ ਵਡੇਰਾ ਯੋਗਦਾਨ ਰਿਹਾ ਹੈ, ਜਿਸ ਕਰਕੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਹੋਈ ਬੇਇਨਸਾਫ਼ੀ ਨੂੰ ਦੂਰ ਕਰੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ: ਮੋਦੀ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਦਿੱਲੀ ਪੁਲੀਸ ਨੇ ਜੰਤਰ ਮੰਤਰ ’ਤੇ ਧਰਨੇ ਵਾਲੀ ਥਾਂ ਖਾਲੀ ਕਰਵਾਈ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਗਾਜ਼ੀਪੁਰ ਬਾਰਡਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਧਰਨਾ

ਸ਼ਹਿਰ

View All