ਪਟਿਆਲਾ: ਹਸਪਤਾਲਾਂ ਦੇ ਹੜਤਾਲੀ ਮੁਲਾਜ਼ਮਾਂ ਨੇ ‘ਰਾਜੇ ਦੇ ਮਹਿਲ’ ਨੇੜੇ ਘੜੇ ਭੰਨ੍ਹੇ

ਪਟਿਆਲਾ: ਹਸਪਤਾਲਾਂ ਦੇ ਹੜਤਾਲੀ ਮੁਲਾਜ਼ਮਾਂ ਨੇ ‘ਰਾਜੇ ਦੇ ਮਹਿਲ’ ਨੇੜੇ ਘੜੇ ਭੰਨ੍ਹੇ

ਸਰਬਜੀਤ ਸਿੰਘ ਭੰਗੂ

ਪਟਿਆਲਾ, 3 ਸਤੰਬਰ

ਇਥੋਂ ਦੇ ਰਾਜਿੰਦਰਾ ਹਸਪਤਾਲ, ਟੀਬੀ ਹਸਪਤਾਲ ਅਤੇ ਗੌਰਮਿੰਟ ਮੈਡੀਕਲ ਕਾਲਜ ਦੇ ਚੌਥਾ ਦਰਜਾ, ਕੰਟਰੈਕਟ, ਆਊਟ ਸੋਰਸ ਅਤੇ ਡੇਲੀਵੇਜਿਜ਼ ਮੁਲਾਜ਼ਮਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ ਰਹੀ। ਸਰਕਾਰ ਵੱਲੋਂ ਸੁਣਵਾਈ ਨਾ ਕਰਨ ਤੋਂ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਨਿਵਾਸ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕੀਤਾ ਪਰ ਪੁਲੀਸ ਉਨ੍ਹਾਂ ਨੂੰ ਵਾਈਪੀਐੱਸ ਚੌਕ ’ਤੇ ਰੋਕ ਲਿਆ, ਜਿਸ ਕਾਰਨ ਮੁਲਾਜ਼ਮਾਂ ਨੇ ਇਥੇ ਹੀ ਸਰਕਾਰ ਖ਼ਿਲਾਫ਼ ਘੜੇ ਭੰਨ੍ਹ ਰੈਲੀ ਕੀਤੀ। ਹਸਪਤਾਲ ਮੁਲਾਜਮਾਂ ਦੇ ਆਗੂ ਸਵਰਨ ਸਿੰਘ ਬੰਗਾ ਤੇ ਰਾਮ ਕਿਸ਼ਨ ਦੀ ਅਗਵਾਈ ਹੇਠ ਇਸ ਰੈਲੀ ਨੂੰ ਦਰਸ਼ਨ ਲੁਬਾਣਾ ਤੇ ਨਿਰਮਲ ਧਾਲੀਵਾਲ਼, ਦੀਪ ਚੰਦ ਹੰਸ, ਬਲਜਿੰਦਰ ਸਿੰਘ, ਜਗਮੋਹਨ ਸਿੰਘ ਨੌਲੱਖਾ, ਮਾਧੋ ਲਾਲ, ਗਗਨਦੀਪ ਕੌਰ, ਚਰਨਜੀਤ ਕੌਰ, ਸੰਦੀਪ ਕੌਰ, ਅਰੁਣ ਕੁਮਾਰ ਤੇ ਗੁਰਲਾਲ ਸਿੰਘ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਲਿਖਤੀ ਵਾਅਦਾ ਕਰਕੇ ਵੀ ਹਸਪਤਾਲਾਂ ਅਤੇ ਮੈਡੀਕਲ ਕਾਲਜ ਦੇ ਸੈਂਕੜੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਸ੍ਰੀ ਬੰਗਾ ਦਾ ਕਹਿਣਾ ਸੀ ਕਿ ਰੋਸ ਵਜੋਂ ਐਤਕੀ ਤਾਂ ਹੜਤਾਲ਼ੀ ਮੁਲਾਜ਼ਮਾਂ ਨੇ ਐਮਰਜੈਂਸੀ ਡਿਊਟੀਆਂ ਦਾ ਵੀ ਬਾਈਕਾਟ ਕੀਤਾ ਹੋਇਆ ਹੈ। ਇਸ ਮੌਕੇ ਗੁਰਦਰਸ਼ਨ ਸਿੰਘ, ਤਰਲੋਚਨ ਮੰਡੋਲੀ, ਉਂਕਾਰ ਸਿੰਘ, ਸਤਿਨਰਾਇਣ ਗੋਨੀ, ਕਰਮਜੀਤ ਟਿੱਕਾ, ਰਾਮ ਪਾਲ ਨੇ ਵੀ ਸ਼ਿਰਕਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All