ਪਟਿਆਲਾ ਦਾ ਤਹਿਸੀਲਦਾਰ ਮੁਅੱਤਲ
ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਇਨ੍ਹਾਂ ਹੁਕਮਾਂ ਵਿੱਚ ਮੁਅੱਤਲੀ ਦਾ ਕੋਈ ਸਪੱਸ਼ਟ ਕਾਰਨ ਨਹੀਂ ਲਿਖਿਆ ਗਿਆ ਪਰ...
Advertisement
ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਇਨ੍ਹਾਂ ਹੁਕਮਾਂ ਵਿੱਚ ਮੁਅੱਤਲੀ ਦਾ ਕੋਈ ਸਪੱਸ਼ਟ ਕਾਰਨ ਨਹੀਂ ਲਿਖਿਆ ਗਿਆ ਪਰ ਸੂਤਰਾਂ ਅਨੁਸਾਰ ਇਸ ਦਾ ਮੁੱਖ ਕਾਰਨ ਕਥਿਤ ਤੌਰ ’ਤੇ ਮਾੜੀ ਕਾਰਗੁਜ਼ਾਰੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਤਹਿਸੀਲਦਾਰ ਆਪਣੀ ਸੀਟ ’ਤੇ ਮੌਜੂਦ ਨਹੀਂ ਸਨ। ਇਸ ਤੋਂ ਇਲਾਵਾ ਕੁਝ ਹੋਰ ਮੌਕਿਆਂ ’ਤੇ ਵੀ ਉਹ ਦਫ਼ਤਰ ਤੋਂ ਕਥਿਤ ਰੂਪ ਵਿੱਚ ਗ਼ੈਰ-ਹਾਜ਼ਰ ਪਾਏ ਗਏ ਸਨ।
Advertisement
Advertisement
×

