ਚੰਡੀਗੜ੍ਹ: ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਸੁੰਦਰੀਕਰਨ ਕਰਨ ਲਈ 165 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਨਿੱਝਰ ਨੇ ਦੱਸਿਆ ਕਿ ਆਟੋਮੈਟਿਕ ਟਿਲਟਿੰਗ ਤੇ ਫਲੈਪ ਗੇਟਾਂ ਨਾਲ ਚੈੱਕ ਡੈਮਾਂ ਰਾਹੀਂ ਵੱਡੀ ਨਦੀ ਵਿੱਚ ਸਾਫ਼ ਪਾਣੀ ਦੀ ਸਟੋਰੇਜ ਦੀ ਵਿਵਸਥਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਕਾਂ, ਵਾਕਵੇਅ, ਸਾਈਕਲ ਟਰੈਕ ਨੂੰ ਵਿਕਸਿਤ ਕਰ ਕੇ ਛੋਟੀ ਨਦੀ ਨਾਲ ਲੱਗਦੇ ਖੇਤਰ ਨੂੰ ਜਨਤਾ ਲਈ ਤਿਆਰ ਕੀਤਾ ਜਾਵੇਗਾ। -ਟਨਸ