ਮੋਬਾਈਲ ਫੋਨ ਦੀ ਰੌਸ਼ਨੀ ’ਚ ਮਰੀਜ਼ ਦੀ ਸਰਜਰੀ
ਇੱਥੇ ਸਰਕਾਰੀ ਹਸਪਤਾਲ ਦੀ ਹਾਈ ਲਾਈਨ ਬੰਦ ਹੋਣ ਕਾਰਨ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਸਰਜਰੀ ਮੋਬਾਈਲ ਫੋਨ ਦੀ ਰੌਸ਼ਨੀ ’ਚ ਕੀਤੀ ਗਈ। ਇਸ ਸਬੰਧੀ ਸਥਾਨਕ ਜ਼ੀਰਾ ਰੋਡ ਵਾਸੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਵਤੇਜ ਸਿੰਘ (38)...
ਇੱਥੇ ਸਰਕਾਰੀ ਹਸਪਤਾਲ ਦੀ ਹਾਈ ਲਾਈਨ ਬੰਦ ਹੋਣ ਕਾਰਨ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਸਰਜਰੀ ਮੋਬਾਈਲ ਫੋਨ ਦੀ ਰੌਸ਼ਨੀ ’ਚ ਕੀਤੀ ਗਈ। ਇਸ ਸਬੰਧੀ ਸਥਾਨਕ ਜ਼ੀਰਾ ਰੋਡ ਵਾਸੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਵਤੇਜ ਸਿੰਘ (38) ਦੇ ਈ-ਰਿਕਸ਼ਾ ਨੂੰ ਪਿੱਛੋਂ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਉਸ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਮਾਈਨਰ ਅਪਰੇਸ਼ਨ ਥੀਏਟਰ ਵਿੱਚ ’ਚ ਬਿਜਲੀ ਨਹੀਂ ਸੀ। ਡਾਕਟਰਾਂ ਨੇ ਬਿਨਾਂ ਦੇਰੀ ਮੋਬਾਈਲ ਦੀ ਰੌਸ਼ਨੀ ਨਾਲ ਉਸ ਦੀ ਸਰਜਰੀ ਕੀਤੀ।
ਪੰਜਾਬ ਸਿਹਤ ਨਿਗਮ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ’ਚ ਅਸਮਰੱਥ ਸਿੱਧ ਹੋ ਰਹੀ ਹੈ।
ਇੱਥੇ ਸਰਕਾਰੀ ਹਸਪਤਾਲ ਵਿੱਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਪ੍ਰਦੀਪ ਮਹਿੰਦਰੂ ਨੇ ਹਾਟ ਲਾਈਨ ਬੰਦ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਿਜਲੀ ਬੰਦ ਹੋਣ ਸਬੰਧੀ ਪਾਵਰਕੌਮ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਮਰੀਜ਼ ਨੂੰ ਬਚਾਉਣ ਲਈ ਮੋਬਾਈਲ ਫੋਨ ਦੀ ਰੌਸ਼ਨੀ ਦੀ ਸਹਾਇਤਾ ਨਾਲ ਤੁਰੰਤ ਸਰਜਰੀ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਇਨਵਰਟਰ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਗਈ ਸੀ।

