DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਵਿੱਚ 6 ਮਾਰਚ ਨੂੰ ਬੀ ਕੇ ਯੂ (ਏਕਤਾ ਉਗਰਾਹਾਂ) ਦੀ ਰੋਸ ਰੈਲੀ ਲਈ ਰਾਹ ਪੱਧਰਾ

ਪੁਲੀਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਯੂਨੀਅਨ ਆਗੂਆਂ ਦਰਮਿਆਨ ਬੁੱਧਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਉਲੀਕੇ ਗਏ ਵਿਸ਼ਾਲ ਪ੍ਰਦਰਸ਼ਨ ਨੂੰ ਲੈ ਕੇ ਬਣੀ ਡਾਵਾਂਡੋਲ ਸਥਿਤੀ ਖਤਮ ਹੋ ਗਈ ਹੈ। ਡੀਆਈਜੀ ਹਰਜੀਤ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਪੁਲੀਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਯੂਨੀਅਨ ਆਗੂਆਂ ਦਰਮਿਆਨ ਬੁੱਧਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਉਲੀਕੇ ਗਏ ਵਿਸ਼ਾਲ ਪ੍ਰਦਰਸ਼ਨ ਨੂੰ ਲੈ ਕੇ ਬਣੀ ਡਾਵਾਂਡੋਲ ਸਥਿਤੀ ਖਤਮ ਹੋ ਗਈ ਹੈ।

ਡੀਆਈਜੀ ਹਰਜੀਤ ਸਿੰਘ, ਐੱਸ ਐੱਸ ਪੀ ਜੌਤੀ ਯਾਦਵ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨਾਲ ਮੀਟਿੰਗ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦਾਅਵਾ ਕੀਤਾ ਕਿ ਪੁਲੀਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇੱਥੇ ਪਾਵਰ ਹਾਊਸ ਰੋਡ ਸਥਿਤ ਪੁੱਡਾ ਗਰਾਊਂਡ ਵਿੱਚ ਰੋਸ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

Advertisement

ਜ਼ਿਕਰਯੋਗ ਹੈ ਕਿ ਕਰੀਬ 50 ਜਥੇਬੰਦੀਆਂ ਨੇ ਇਸ ਕਿਸਾਨ ਜਥੇਬੰਦੀ ਨੂੰ ਆਪਣਾ ਸਮਰਥਨ ਦਿੱਤਾ ਹੈ, ਜਿਸ ਨੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ (ਡੀਏਸੀ) ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਹ ਰੋਸ ਪ੍ਰਦਰਸ਼ਨ 6 ਅਤੇ 18 ਫਰਵਰੀ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਕਿਸਾਨਾਂ 'ਤੇ ਹੋਏ ਕਥਿਤ ਪੁਲੀਸ ਤਸ਼ੱਦਦ ਵਿਰੁੱਧ ਯੂਨੀਅਨ ਵੱਲੋਂ ਸੱਦਿਆ ਗਿਆ ਹੈ। ਕਿਸਾਨ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ, ਜ਼ਖ਼ਮੀਆਂ ਲਈ ਮੁਆਵਜ਼ੇ ਅਤੇ ਪ੍ਰਦਰਸ਼ਨਾਂ ਦੌਰਾਨ ਕਾਰਕੁਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

Advertisement

ਉਗਰਾਹਾਂ ਨੇ ਕਿਹਾ, ‘‘ਜੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਨੀਤੀ ਪਹਿਲਾਂ ਅਪਣਾਈ ਜਾਂਦੀ ਤਾਂ ਸਥਿਤੀ ਇਸ ਹੱਦ ਤੱਕ ਨਾ ਵਧਦੀ।" ਇਸ ਤੋਂ ਪਹਿਲਾਂ ਬੀਕੇਯੂ (ਏਕਤਾ ਉਗਰਾਹਾਂ) ਦੇ ਕਾਰਕੁਨਾਂ ਨੇ 6 ਅਤੇ 18 ਫਰਵਰੀ ਨੂੰ ਬਠਿੰਡਾ ਡੀਏਸੀ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਅਤੇ ਦੋਵਾਂ ਮੌਕਿਆਂ 'ਤੇ ਕਿਸਾਨਾਂ ਅਤੇ ਪੁਲੀਸ ਵਿਚਕਾਰ ਹਿੰਸਕ ਝੜਪਾਂ ਹੋਈਆਂ ਸਨ।

ਪਹਿਲੀ ਘਟਨਾ ਵਿੱਚ 2,000 ਤੋਂ ਵੱਧ ਅਣਪਛਾਤੇ ਕਿਸਾਨਾਂ ਖ਼ਿਲਾਫ਼ ਪੰਜ ਐੱਫ ਆਈ ਆਰ ਦਰਜ ਕੀਤੀਆਂ ਗਈਆਂ ਸਨ। ਦੂਜੀ ਘਟਨਾ ਵਿੱਚ ਕਰੀਬ 400 ਅਣਪਛਾਤੇ ਕਿਸਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਸਨ। ਦੋਵਾਂ ਮੌਕਿਆਂ 'ਤੇ ਕਿਸਾਨ ਆਪਣੇ ਦੋ ਕਾਰਕੁਨਾਂ - ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ - ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਸ਼ੁਰੂ ਕਰਨ ਲਈ ਬਠਿੰਡਾ ਡੀਏਸੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਵਿੱਚ ਇਕੱਠੇ ਹੋਏ ਸਨ। ਦੋਹਾਂ ਨੂੰ ਪਿਛਲੇ ਸਾਲ ਜਨਵਰੀ ਵਿੱਚ ਕਥਿਤ ਤੌਰ 'ਤੇ ਪੁਲੀਸ ਟੀਮ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਪਿਛਲੇ ਸਾਲ ਅਪਰੈਲ ਤੋਂ ਜੇਲ੍ਹ ਵਿੱਚ ਸਨ।

ਹਾਲਾਂਕਿ ਪੁਲੀਸ ਨੇ ਦੋਵਾਂ ਮੌਕਿਆਂ 'ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸ਼ਗਨਦੀਪ ਅਤੇ ਬਲਦੇਵ ਦੋਵਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 18 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਉਹ 20 ਫਰਵਰੀ ਨੂੰ ਜੇਲ੍ਹ ਤੋਂ ਰਿਹਾਅ ਹੋ ਗਏ ਸਨ। ਕਿਸਾਨਾਂ ਨੇ ਦਾਅਵਾ ਕੀਤਾ ਕਿ ਜਦੋਂ ਸ਼ਗਨਦੀਪ, ਬਲਦੇਵ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਉਹ ਪਿੰਡ ਜਿਉਂਦ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ ਅਤੇ ਗੁਆਂਢੀ ਪਿੰਡ ਚੌਕੇ ਦੇ ਇੱਕ ਆਦਰਸ਼ ਸਕੂਲ ਵਿੱਚ ਅਧਿਆਪਕਾਂ ਨੂੰ ਬਹਾਲ ਕਰਨ ਦੀ ਮੰਗ ਵੀ ਕਰ ਰਹੇ ਸਨ।

Advertisement
×