DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀ ਸੀ ਐੱਸ ਪ੍ਰੀਖਿਆ ਅੱਜ; ਤਿਆਰੀਆਂ ਮੁਕੰਮਲ

ਪੰਜਾਬ ਦੇ 5 ਜ਼ਿਲ੍ਹਿਆਂ ’ਚ ਕੇਂਦਰ ਬਣਾਏ

  • fb
  • twitter
  • whatsapp
  • whatsapp
Advertisement

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐੱਸ ਸੀ) ਵੱਲੋਂ ਪੰਜਾਬ ਰਾਜ ਸਿਵਲ ਸੇਵਾਵਾਂ (ਪੀ ਸੀ ਐੱਸ) ਦੀ ਭਲਕੇ 7 ਦਸੰਬਰ ਨੂੰ ਹੋਣ ਵਾਲੀ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਪ੍ਰੀਲਿਮਨਰੀ) ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੀ ਪੀ ਐੱਸ ਸੀ ਦੇ ਚੇਅਰਮੈਨ ਮੇਜਰ ਜਨਰਲ ਵਿਨਾਇਕ ਸੈਣੀ (ਸੇਵਾਮੁਕਤ) ਨੇ ਦੱਸਿਆ ਕਿ ਪ੍ਰੀਖਿਆ ਲਈ 85,192 ਉਮੀਦਵਾਰਾਂ ਨੇ ਅਪਲਾਈ ਕੀਤਾ। ਕਮਿਸ਼ਨ ਨੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ 165 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ, ਪਟਿਆਲਾ, ਮੁਹਾਲੀ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਬਣਾਏ ਗਏ ਇਨ੍ਹਾਂ ਸੈਂਟਰਾਂ ਨੂੰ 222 ਬਲਾਕਾਂ ਵਿੱਚ ਵੰਡਿਆ ਗਿਆ ਹੈ। ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਵੱਲੋਂ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਹਰ ਜ਼ਿਲ੍ਹੇ ਦਾ ਇੰਚਾਰਜ-ਨਿਗਰਾਨ ਨਿਯੁਕਤ ਕੀਤਾ ਗਿਆ ਹੈ ਅਤੇ ਆਬਜ਼ਰਵਰ ਵੱਖਰੇ ਤੌਰ ’ਤੇ ਲਾਏ ਗਏ ਹਨ। ਕਮਿਸ਼ਨ ਦੇ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਅਨੁਸਾਰ ਇਹ ਪ੍ਰੀਖਿਆ ਦੋ ਸੈਸ਼ਨਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਅਤੇ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਜਾਵੇਗੀ। ਪਹਿਲਾ ਪੇਪਰ ਜਨਰਲ ਸਟੱਡੀਜ਼ ਦਾ ਹੋਵੇਗਾ ਅਤੇ ਦੂਸਰਾ ਪੇਪਰ ਸਿਵਲ ਸਰਵਿਸਿਜ਼ ਐਪਟੀਚਿਊਡ ਦਾ ਹੈ। ਸੀ ਸੈੱਟ ਦਾ ਪੇਪਰ ਕੁਆਲੀਫਾਇੰਗ ਹੀ ਹੋਵੇਗਾ ਅਤੇ ਇਸ ਵਿੱਚ ਉਮੀਦਵਾਰਾਂ ਨੇ ਕੇਵਲ 40 ਫ਼ੀਸਦੀ ਪਾਸ ਅੰਕ ਹਾਸਲ ਕਰਨੇ ਹਨ। ਪ੍ਰੀਖਿਆ ਕੇਂਦਰਾਂ ਵਿੱਚ ਸੀ ਸੀ ਟੀ ਵੀ ਕੈਮਰੇ, ਵੀਡੀਓਗ੍ਰਾਫ਼ੀ, ਬਾਇਓਮੀਟ੍ਰਿਕ ਤੇ ਜੈਮਰਾਂ ਸਮੇਤ ਪੂਰੇ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ।

Advertisement
Advertisement
×