ਹੁਣ 7 ਦਸੰਬਰ ਨੂੰ ਹੋਵੇਗੀ ਪੀਸੀਐੱਸ ਪ੍ਰੀਖਿਆ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਬੰਧੀ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਤਰੀਕ ਅੱਗੇ ਪਾ ਦਿੱਤੀ ਹੈ। ਇਹ ਪ੍ਰੀਖਿਆ ਹੁਣ 26 ਅਕਤੂਬਰ ਦੀ ਬਜਾਏ 7 ਦਸੰਬਰ ਨੂੰ...
Advertisement
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਬੰਧੀ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਤਰੀਕ ਅੱਗੇ ਪਾ ਦਿੱਤੀ ਹੈ। ਇਹ ਪ੍ਰੀਖਿਆ ਹੁਣ 26 ਅਕਤੂਬਰ ਦੀ ਬਜਾਏ 7 ਦਸੰਬਰ ਨੂੰ ਹੋਵੇਗੀ। ਪੀਪੀਐੱਸਸੀ ਦੇ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ 7 ਦਸੰਬਰ ਦੇ ਸ਼ਡਿਊਲ ਅਨੁਸਾਰ ਦੋ ਸੈਸ਼ਨਾਂ ਵਿੱਚ ਲਈ ਜਾਵੇਗੀ। ਪ੍ਰੀਖਿਆ ਲਈ ਦਾਖਲਾ ਕਾਰਡ ਪ੍ਰੀਖਿਆ ਦੀ ਤਰੀਕ ਤੋਂ ਲਗਪਗ ਦਸ ਦਿਨ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਸਬੰਧੀ ਵੇਰਵੇ ਐਡਮਿਟ ਕਾਰਡਾਂ ’ਤੇ ਦਰਜ ਕੀਤੇ ਜਾਣਗੇ। ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਵੇਂ ਅਪਡੇਟਸ ਅਤੇ ਨਿਰਦੇਸ਼ਾਂ ਲਈ ਨਿਯਮਿਤ ਤੌਰ ’ਤੇ ਕਮਿਸ਼ਨ ਦੀ ਵੈੱਬਸਾਈਟ ਦੇਖਦੇ ਰਹਿਣ।
Advertisement
Advertisement