ਚੰਡੀਗੜ੍ਹ (ਟਨਸ): ਭਾਜਪਾ ਨੇ ਪਟਿਆਲਾ ’ਚ ਵਾਪਰੀ ਘਟਨਾ ਨੂੰ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਨਾਲਾਇਕੀ ਕਰਾਰ ਦਿੱਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ’ਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਗਈ ਸ਼ਾਂਤੀ ਨੂੰ ਕਿਸੇ ਵੀ ਸੂਰਤ ਵਿਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਪੰਜਾਬੀਅਤ ਨਾਲ ਹਰਾਇਆ ਜਾਵੇਗਾ। ਸ਼ਰਮਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਤਣਾਅ ਬਣਿਆ ਹੋਇਆ ਸੀ ਅਤੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਸੇ ਵੀ ਤਰ੍ਹਾਂ ਦਾ ਹਾਦਸਾ ਰੋਕਣ ਲਈ ਚੌਕਸ ਰਹਿਣਾ ਚਾਹੀਦਾ ਸੀ।