ਪਾਵਨ ਸਰੂਪਾਂ ਦੀ ਬੇਅਦਬੀ ਦੇ ਸਬੰਧ ’ਚ ਪਸ਼ਚਾਤਾਪ ਸਮਾਗਮ
ਜੰਮੂ ਦੇ ਜ਼ਿਲ੍ਹਾ ਸਾਂਬਾ ਦੇ ਪਿੰਡ ਕੌਲਪੁਰ ਵਿੱਚ ਬੀਤੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪਾਂ ਨੂੰ ਅੱਗ ਲਗਾ ਕੇ ਬੇਅਦਬੀ ਕਰਨ ਮਗਰੋਂ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਅਖੰਡ ਪਾਠ ਦੇ ਭੋਗ ਮਗਰੋਂ ਕੀਰਤਨ ਹੋਇਆ ਅਤੇ ਪਸ਼ਚਾਤਾਪ ਵਜੋਂ ਅਰਦਾਸ...
ਜੰਮੂ ਦੇ ਜ਼ਿਲ੍ਹਾ ਸਾਂਬਾ ਦੇ ਪਿੰਡ ਕੌਲਪੁਰ ਵਿੱਚ ਬੀਤੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪਾਂ ਨੂੰ ਅੱਗ ਲਗਾ ਕੇ ਬੇਅਦਬੀ ਕਰਨ ਮਗਰੋਂ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਅਖੰਡ ਪਾਠ ਦੇ ਭੋਗ ਮਗਰੋਂ ਕੀਰਤਨ ਹੋਇਆ ਅਤੇ ਪਸ਼ਚਾਤਾਪ ਵਜੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਅਤੇ ਉਨ੍ਹਾਂ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਅਜਿਹੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦੀ ਮੰਗ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਸੰਗਤਾਂ ਦਾ ਹਰ ਤਰ੍ਹਾਂ ਸਹਿਯੋਗ ਕਰੇਗੀ।
ਇਸ ਦੌਰਾਨ ਲਖਨਪੁਰ ਵਿੱਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਇਸ ਨੂੰ ਸੰਗਤ ਅਰਪਣ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ।

