ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦੀ ਪੈਨਸ਼ਨ ਜਾਰੀ

ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਦੀ ਪੰਚਾਇਤ ਮੰਤਰੀ ਦੇ ਦਖ਼ਲ ਅਤੇ ਵਿੱਤ ਮੰਤਰੀ ਦੇ ਨਿਰਦੇਸ਼ਾਂ ਮਗਰੋਂ ਅਗਸਤ ਮਹੀਨੇ ਦੀ ਪੈਨਸ਼ਨ ਅੱਜ ਜਾਰੀ ਹੋ ਗਈ ਹੈ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ...
Advertisement

ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਦੀ ਪੰਚਾਇਤ ਮੰਤਰੀ ਦੇ ਦਖ਼ਲ ਅਤੇ ਵਿੱਤ ਮੰਤਰੀ ਦੇ ਨਿਰਦੇਸ਼ਾਂ ਮਗਰੋਂ ਅਗਸਤ ਮਹੀਨੇ ਦੀ ਪੈਨਸ਼ਨ ਅੱਜ ਜਾਰੀ ਹੋ ਗਈ ਹੈ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸੰਯੁਕਤ ਸਕੱਤਰ ਜਾਗੀਰ ਸਿੰਘ ਢਿੱਲੋਂ, ਦਿਆਲ ਸਿੰਘ, ਹੁਕਮ ਚੰਦ ਖੰਨਾ, ਦਰਸ਼ਨ ਸਿੰਘ, ਹਰਜੀਤ ਸਿੰਘ, ਰਾਮ ਚਰਨ, ਇੰਦਰਜੀਤ ਸਿੰਘ, ਗਿਆਨ ਸਿੰਘ, ਯਸ਼ਪਾਲ ਸਿੰਘ ਆਦਿ ਦੀ ਅਗਵਾਈ ਹੇਠ ਵਫ਼ਦ ਪੰਚਾਇਤ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਡਾਇਰੈਕਟਰ ਨੂੰ ਮਿਲਿਆ ਸੀ। ਇਸ ਮਗਰੋਂ ਉਨ੍ਹਾਂ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਪੰਚਾਇਤ ਮੰਤਰੀ ਨੇ ਵਫ਼ਦ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਿਲਾਇਆ। ਵਿੱਤ ਮੰਤਰੀ ਸ੍ਰੀ ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਪੈਨਸ਼ਨ ਪਾਏ ਜਾਣ ਦੇ ਆਦੇਸ਼ ਦਿੱਤੇ। ਪੰਚਾਇਤ ਸਮਿਤੀਆਂ ਦੇ ਮੁਲਾਜ਼ਮਾਂ ਨੂੰ ਵੀ ਹਾਲੇ ਤੱਕ ਅਗਸਤ ਮਹੀਨੇ ਦੀ ਤਨਖ਼ਾਹ ਜਾਰੀ ਨਹੀਂ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਦੇਰੀ ਤਨਖ਼ਾਹ ਜਾਰੀ ਕੀਤੀ ਜਾਵੇ।

Advertisement
Advertisement
Show comments