ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਮੇਂ ਸਿਰ ਪੈਨਸ਼ਨ ਨਾ ਮਿਲਣ ’ਤੇ ਪੈਨਸ਼ਨਰ ਖ਼ਫ਼ਾ

ਪੰਚਾਇਤ ਮੰਤਰੀ ਨੂੰ ਮਿਲ ਕੇ ਪੈਨਸ਼ਨ ਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ; ਮੰਤਰੀ ਨੇ 15 ਸਤੰਬਰ ਤੱਕ ਮੰਗਾਂ ਦੇ ਹੱਲ ਦਾ ਭਰੋਸਾ ਦਿਵਾਇਆ
ਮੰਤਰੀ ਨਾਲ ਮੁਲਾਕਾਤ ਕਰਦਾ ਹੋਇਆ ਪੰਚਾਇਤੀ ਰਾਜ ਪੈਨਸ਼ਨਰਾਂ ਦਾ ਵਫ਼ਦ। -ਫੋਟੋ: ਚਿੱਲਾ
Advertisement

ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰ ਸਮੇਂ ਸਿਰ ਪੈਨਸ਼ਨ ਨਾ ਮਿਲਣ ਕਾਰਨ ਰੋਹ ਵਿੱਚ ਹਨ। ਪੈਨਸ਼ਨਰਾਂ ਨੂੰ ਹਾਲੇ ਤੱਕ ਜੁਲਾਈ ਮਹੀਨੇ ਦੀ ਪੈਨਸ਼ਨ ਨਹੀਂ ਮਿਲੀ ਹੈ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਇੱਕ ਵਫ਼ਦ ਨੇ ਅੱਜ ਇਸ ਮਾਮਲੇ ਸਬੰਧੀ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਭਾਗ ਦੇ ਸਕੱਤਰ ਅਜੀਤ ਬਾਲਾ ਜੀ ਜੋਸ਼ੀ ਨਾਲ ਮੁਲਾਕਾਤ ਕੀਤੀ।

ਕੁਲਵੰਤ ਕੌਰ ਬਾਠ ਦੀ ਅਗਵਾਈ ਹੇਠ ਇਸ ਵਫ਼ਦ ਨੇ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਨੂੰ ਕਦੇ ਵੀ ਸਮੇਂ ਸਿਰ ਪੈਨਸ਼ਨ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਹਾਲੇ ਤੱਕ ਸਾਰੇ ਪੈਨਸ਼ਨਰਾਂ ਨੂੰ ਨਹੀਂ ਮਿਲੇ। ਪੈਨਸ਼ਨਰਾਂ ਨੇ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਪੈਨਸ਼ਨ ਹਰ ਮਹੀਨੇ ਪਹਿਲੀ ਤਾਰੀਕ ਨੂੰ ਖਾਤਿਆਂ ਵਿਚ ਪਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੁਢਾਪਾ ਭੱਤਾ, ਐਲਟੀਸੀ ਸਹੂਲਤ ਅਤੇ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ। ਮੰਤਰੀ ਨੇ ਭਰੋਸਾ ਦਿਵਾਇਆ ਕਿ 15 ਸਤੰਬਰ ਤੱਕ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਫ਼ਦ ਵੱਲੋਂ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਦੀਆਂ ਆਸਾਮੀਆਂ ਦਾ ਰਲੇਵਾਂ ਕਰ ਕੇ ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਬਣਾਉਣ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 51 ਵਰ੍ਹੇ ਪਹਿਲਾਂ 13 ਜਨਵਰੀ 1974 ਨੂੰ ਤਤਕਾਲੀ ਪੰਚਾਇਤ ਮੰਤਰੀ ਸੰਤੋਖ ਸਿੰਘ ਰੰਧਾਵਾ ਨੇ ਇਹ ਐਲਾਨ ਕੀਤਾ ਸੀ ਅਤੇ ਦੁਬਾਰਾ ਕਦੇ ਕਿਸੇ ਸਰਕਾਰ ਨੇ ਇਹ ਮੰਗ ਪੂਰੀ ਨਹੀਂ ਕੀਤੀ।

Advertisement

Advertisement