ਐਸਏਐਸ ਨਗਰ(ਮੁਹਾਲੀ): ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵੱਲੋਂ ਮੁਹਾਲੀ ਵਿਖੇ ਪੰਚਾਇਤ ਵਿਭਾਗ ਦੇ ਦਫ਼ਤਰ ਸਾਹਮਣੇ 12 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਨੇ ਦੱਸਿਆ ਕਿ ਯੂਨੀਅਨ ਦੇ ਆਗੂਆਂ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਈ ਹੈ। ਪੰਚਾਇਤ ਮੰਤਰੀ ਨੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਦੇ ਭਰੋਸੇ ਉੱਤੇ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। -ਖੇਤਰੀ ਪ੍ਰਤੀਨਿਧ