ਚਮਕੌਰ ਸਾਹਿਬ: ਇਸ ਬਲਾਕ ਦਫ਼ਤਰ ਵਿੱਚ ਬੀਡੀਪੀਓ ਨਾ ਹੋਣ ਕਾਰਨ ਇਲਾਕੇ ਦੇ ਪਿੰਡਾਂ ਨਾਲ ਸਬੰਧਤ ਲੋਕ ਪ੍ਰੇਸ਼ਾਨ ਹੋ ਰਹੇ ਹਨ। ਕਈ ਪਿੰਡਾਂ ਦੇ ਸਰਪੰਚਾਂ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਬੀਡੀਪੀਓ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਵੀ ਖੜੋਤ ਆ ਚੁੱਕੀ ਹੈ ਅਤੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਨਹੀਂ ਹੋ ਰਿਹਾ। ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇੱਥੇ ਬੀਡੀਪੀਓ ਭੇਜਿਆ ਜਾਵੇ ਤਾਂ ਜੋ ਕਿ ਲੋਕ ਪ੍ਰੇਸ਼ਾਨ ਨਾ ਹੋ ਸਕਣ। -ਨਿੱਜੀ ਪੱਤਰ ਪ੍ਰੇਰਕ