ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਕਈ ਸ਼ਹਿਰਾਂ ’ਚ ਭਾਰੀ ਮੀਂਹ ਮਗਰੋਂ ਲੋਕਾਂ ਨੂੰ ਗਰਮੀ ਤੋਂ ਰਾਹਤ

ਮੀਂਹ ਝੋਨੇ ਦੀ ਫ਼ਸਲ ਲੲੀ ਲਾਹੇਵੰਦ; ਸਡ਼ਕਾਂ ’ਤੇ ਪਾਣੀ ਭਰਨ ਕਾਰਨ ਰਾਹਗੀਰ ਪ੍ਰੇਸ਼ਾਨ
Advertisement
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਭਾਰੀ ਮੀਂਹ ਪਿਆ। ਹਾਲਾਂਕਿ ਮੌਸਮ ਵਿਭਾਗ ਨੇ ਮੌਸਮ ਖੁਸ਼ਕ ਰਹਿਣ ਦੀ ਚਿਤਾਵਨੀ ਦਿੱਤੀ ਸੀ। ਮੀਂਹ ਕਰਕੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਗਵਾਰ ਹੋ ਗਿਆ ਹੈ ਤੇ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲੀ। ਦੂਜੇ ਪਾਸੇ ਮੀਂਹ ਪੈਣ ਕਾਰਨ ਕਈ ਸ਼ਹਿਰ ਜਲ-ਥਲ ਹੋ ਗਏ ਹਨ। ਇਸ ਤੋਂ ਇਲਾਵਾ ਜਿਨ੍ਹਾਂ ਸ਼ਹਿਰਾਂ ਵਿੱਚ ਮੀਂਹ ਨਹੀਂ ਪਿਆ, ਉੱਥੇ ਹੁੰਮਸ ਭਰੀ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਤੱਕ ਪੰਜਾਬ ਵਿੱਚ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਸੀ, ਜਦੋਂ ਕਿ ਦੁਪਹਿਰ ਸਮੇਂ ਅਚਾਨਕ ਕਈ ਇਲਾਕਿਆਂ ਵਿੱਚ ਮੌਸਮ ਬਦਲ ਗਿਆ। ਇਸ ਦੌਰਾਨ ਚੰਡੀਗੜ੍ਹ, ਲੁਧਿਆਣਾ, ਫਿਰੋਜ਼ਪੁਰ, ਨਵਾਂ ਸ਼ਹਿਰ, ਮੁਹਾਲੀ, ਪਟਿਆਲਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਹੈ।

ਪੰਜਾਬ ਦੇ ਇਹ ਸ਼ਹਿਰ ਮੀਂਹ ਕਰਕੇ ਜਲ-ਥਲ ਹੋ ਗਏ, ਜਿੱਥੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿੱਚ ਅਚਾਨਕ ਪਏ ਮੀਂਹ ਨੇ ਸੜਕਾਂ ’ਤੇ ਪਾਣੀ ਹੀ ਪਾਣੀ ਕਰ ਦਿੱਤਾ। ਮੀਂਹ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਫੁੱਟ-ਫੁੱਟ ਪਾਣੀ ਖੜਾ ਹੋ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੀ ਕਾਫ਼ੀ ਪਾਣੀ ਜਮ੍ਹਾਂ ਹੋ ਗਿਆ।

Advertisement

ਮੌਸਮ ਵਿਭਾਗ ਮੁਤਾਬਿਕ ਚੰਡੀਗੜ੍ਹ ਵਿੱਚ ਅੱਧੇ ਘੰਟੇ ਵਿੱਚ ਹੀ 32.8 ਐੱਮਐੱਮ ਮੀਂਹ ਪਿਆ ਹੈ। ਲੁਧਿਆਣਾ ਵਿੱਚ 27 ਐੱਮਐੱਮ, ਫਿਰੋਜ਼ਪੁਰ ਵਿੱਚ 49.5 ਐੱਮਐੱਮ, ਨਵਾਂ ਸ਼ਹਿਰ ਵਿੱਚ 12 ਐੱਮਐੱਮ, ਮੁਹਾਲੀ ਵਿੱਚ 0.5 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਭਾਗ ਨੇ 28 ਜੁਲਾਈ ਦਿਨ ਸੋਮਵਾਰ ਨੂੰ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਉੱਧਰ ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਪਿਆ ਹੈ, ਉੱਥੇ ਕਿਸਾਨਾਂ ਦੇ ਚਿਹਰੇ ਖਿੜ ਗਏ। ਇਹ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਘੱਟ ਗਈ ਹੈ। ਦੁਪਹਿਰ ਸਮੇਂ ਬਿਜਲੀ ਦੀ ਮੰਗ 16,350 ਮੈਗਾਵਾਟ ’ਤੇ ਪਹੁੰਚ ਗਈ ਸੀ, ਪਰ ਸ਼ਾਮ ਹੁੰਦਿਆਂ ਹੀ ਇਹ ਮੰਗ ਘੱਟ ਕੇ 13 ਹਜ਼ਾਰ ਮੈਗਾਵਾਟ ਰਹਿ ਗਈ। ਹਾਲਾਂਕਿ, ਪੰਜਾਬ ਵਿੱਚ ਮੀਂਹ ਪੈਣ ਦੇ ਬਾਵਜੂਦ ਤਾਪਮਾਨ ਆਮ ਦੇ ਬਰਾਬਰ ਹੀ ਰਿਹਾ ਹੈ। ਐਤਵਾਰ ਨੂੰ ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਹੈ।

ਕੈਪਸ਼ਨ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੜਕ ’ਤੇ ਭਾਰੀ ਪਾਣੀ ’ਚੋਂ ਲੰਘਦੇ ਹੋਏ ਮੋਟਰਸਾਈਕਲ ਸਵਾਰ ਵਿਦਿਆਰਥੀ। -ਫੋਟੋ: ਪਰਦੀਪ ਤਿਵਾੜੀ

 

 

Advertisement