ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕਾਂ ਨੇ ਮੁੜ ਸੁਖਬੀਰ ਬਾਦਲ ਦੀ ਅਗਵਾਈ ਨੂੰ ਨਕਾਰਿਆ: ਰੱਖੜਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਜੂਨ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ’ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਪੰਜਾਬ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਜੂਨ

Advertisement

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ’ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਮੁੜ ਸੁਖਬੀਰ ਬਾਦਲ ਦੀ ਅਗਵਾਈ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ’ਤੇ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਮਨੀ ਚੋਣ ਵਿੱਚ ਸਿਰਫ਼ 8 ਤੋਂ 9 ਫ਼ੀਸਦ ਵੋਟਾਂ ਪਈਆਂ। ਰੱਖੜਾ ਨੇ ਅਕਾਲ ਤਖ਼ਤ ਵੱਲੋਂ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਪੰਜਾਬ ਭਰਤੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਜਲਦ ਨਵੀਂ ਲੀਡਰਸ਼ਿਪ ਨੂੰ ਲੈ ਕੇ ਅੱਗੇ ਆਉਣ ਤਾਂ ਜੋ ਪੰਜਾਬ ਵਿੱਚ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਨੂੰ ਮੁੜ ਤੋਂ ਪੈਰਾਂ ’ਤੇ ਖੜ੍ਹਾ ਕੀਤਾ ਜਾ ਸਕੇ।

Advertisement